Breaking News
Home / ਪੰਜਾਬ / ਸਰਕਾਰ ਦੀ ਦੇਖ-ਰੇਖ ਹੇਠ ਹੋ ਰਿਹਾ ਹੈ ਗ਼ੈਰਕਾਨੂੰਨੀ ਖਣਨ: ਅਮਨ ਅਰੋੜਾ

ਸਰਕਾਰ ਦੀ ਦੇਖ-ਰੇਖ ਹੇਠ ਹੋ ਰਿਹਾ ਹੈ ਗ਼ੈਰਕਾਨੂੰਨੀ ਖਣਨ: ਅਮਨ ਅਰੋੜਾ

Image Courtesy :newsnumber

ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਅਤੇ ਮੀਤ ਹੇਅਰ ਨੇ ਇਲਜ਼ਾਮ ਲਗਾਇਆ ਕਿ ਸੂਬੇ ਵਿਚ ਗ਼ੈਰਕਾਨੂੰਨੀ ਖਣਨ ਸਰਕਾਰ ਦੀ ਸਰਪ੍ਰਸਤੀ ਹੇਠ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਰੇਤ ਮਾਫ਼ੀਆ ਦੀ ਪੁਸ਼ਤਪਨਾਹੀ ਕਥਿਤ ਤੌਰ ‘ਤੇ ਖ਼ੁਦ ਮੁੱਖ ਮੰਤਰੀ ਕਰ ਰਹੇ ਹਨ, ਜਿਸ ਕਰਕੇ ਨੈਸ਼ਨਲ ਗਰੀਨ ਟ੍ਰਿਬਿਊਨਲ (ਐੱਨਜੀਟੀ) ਵੱਲੋਂ ਰੇਤ ਕਾਰੋਬਾਰੀਆਂਨੂੰ ਨਾਜਾਇਜ਼ ਖਣਨ ਕਰਨ ਸਬੰਧੀ ਲਗਾਏ ਕਰੋੜਾਂ ਰੁਪਏ ਦੇ ਜੁਰਮਾਨੇ ਵੀ ਸਰਕਾਰ ਵਸੂਲ ਨਹੀਂ ਰਹੀ।
ਅਰੋੜਾ ਨੇ ਵਿਧਾਨ ਸਭਾ ਵਿਚ ਦਰਜ ਰਿਕਾਰਡ ਦੇ ਹਵਾਲੇ ਨਾਲ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੇ ਰੇਤ ਮਾਫ਼ੀਆ ਦੀ ਸੂਚੀ ਮੁੱਖ ਮੰਤਰੀ ਕੋਲ ਹੋਣ ਦੇ ਬਾਵਜੂਦ ਰੇਤ ਮਾਫ਼ੀਆ ‘ਤੇ ਸਾਢੇ ਤਿੰਨ ਸਾਲਾਂ ਵਿਚ ਕੈਪਟਨ ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤੀ।

Check Also

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬਣੇ ਕਾਂਗਰਸ ਪਾਰਟੀ ਦੇ ਸਟਾਰ ਪ੍ਰਚਾਰਕ

ਸੂਚੀ ਵਿਚ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਨਾਮ ਵੀ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ …