ਸੰਗਰੂਰ : ਵਿਵਾਦਤ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਸੰਗਰੂਰ ਅਦਾਲਤ ਨੇ ਪੱਕੀ ਜਮਾਨਤ ਦੇ ਦਿੱਤੀ ਹੈ । ਮੂਸੇਵਾਲਾ ਖਿਲਾਫ ਆਰਮਜ਼ ਐਕਟ ਦੇ ਤਹਿਤ ਮਾਮਲਾ ਦਰਜ ਸੀ। ਜਿਸ ਵਿੱਚ ਉਸ ਨੂੰ ਪਹਿਲਾਂ ਹੀ ਅਗਾਊਂ ਜ਼ਮਾਨਤ ਮਿਲ ਗਈ ਸੀ ਅਤੇ ਅੱਜ ਅਦਾਲਤ ਨੇ ਉਸ ਨੂੰ ਵੱਡੀ ਰਾਹਤ ਦਿੰਦਿਆਂ ਪੱਕੀ ਜ਼ਮਾਨਤ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਲੰਘੀ 4 ਮਈ ਨੂੰ ਫਾਇਰਿੰਗ ਰੇਂਜ ‘ਤੇ ਗਾਇਕ ਦੀ ਸ਼ੂਟਿੰਗ ਕਰਨ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋਇਆ ਸੀ। ਇਸ ਤੋਂ ਬਾਅਦ ਪੁਲਿਸ ਨੇ ਮੂਸੇਵਾਲਾ ਤੇ ਪੰਜ ਪੁਲਿਸ ਮੁਲਾਜ਼ਮਾਂ ਅਤੇ ਤਿੰਨ ਹੋਰਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਸੀ।
Check Also
ਪੰਜਾਬ ’ਚ 1 ਜਨਵਰੀ ਤੋਂ ਆਫਲਾਈਨ ਵੈਰੀਫਿਕੇਸ਼ਨ ਹੋਵੇਗੀ ਬੰਦ
ਵੈਰੀਫਿਕੇਸ਼ਨ ਨਾਲ ਸੰਬੰਧਿਤ ਸਾਰੀਆਂ ਸੇਵਾਵਾਂ ਆਨਲਾਈਨ ਹੋਣਗੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ 1 ਜਨਵਰੀ ਤੋਂ ਵੈਰੀਫਿਕੇਸ਼ਨ …