7 C
Toronto
Thursday, October 16, 2025
spot_img
Homeਪੰਜਾਬਸਰਕਾਰੀ ਦਫ਼ਤਰਾਂ ਤੇ ਅਦਾਰਿਆਂ ਦੇ ਬੋਰਡ ਗੁਰਮੁਖੀ ਲਿਪੀ ਵਿਚ ਨਾ ਲਿਖਣ ਵਾਲਿਆਂ...

ਸਰਕਾਰੀ ਦਫ਼ਤਰਾਂ ਤੇ ਅਦਾਰਿਆਂ ਦੇ ਬੋਰਡ ਗੁਰਮੁਖੀ ਲਿਪੀ ਵਿਚ ਨਾ ਲਿਖਣ ਵਾਲਿਆਂ ਖਿਲਾਫ਼ ਹੋਵੇਗੀ ਕਾਰਵਾਈ

Image Courtesy :glimeindianews

ਪੰਜਾਬ ਸਰਕਾਰ ਵਲੋਂ ਮਾਂ ਬੋਲੀ ਪੰਜਾਬੀ ਦੇ ਪ੍ਰਸਾਰ ਅਤੇ ਪ੍ਰਚਾਰ ਲਈ ਲਿਆ ਫੈਸਲਾ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਉੱਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਇਕ ਵਾਰ ਫਿਰ ਸਾਰੇ ਸਬੰਧਿਤ ਅਦਾਰਿਆਂ ਅਤੇ ਵਿਭਾਗਾਂਨੂੰ ਸਖ਼ਤੀ ਨਾਲ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਾਮ-ਪੱਟੀਆਂ/ਮੀਲ ਪੱਥਰ/ਸਾਈਨ ਬੋਰਡ ਲਿਖਣ ਸਮੇਂ ਸਭ ਤੋਂ ਪਹਿਲਾਂ ਉਪਰਲੇ ਪਾਸੇ ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) ਵਿਚ ਲਿਖੇ ਜਾਣ ਸਬੰਧੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਪੰਜਾਬ ਸਰਕਾਰ ਵਲੋਂ ਮਾਂ ਬੋਲੀ ਪੰਜਾਬੀ ਦੇ ਪ੍ਰਸਾਰ ਅਤੇ ਪ੍ਰਚਾਰ ਲਈ ਮੁੱਖ ਮੰਤਰੀ ਕੈਪਟਨ ਅਮਰਿਦਰ ਸਿੰਘ ਦੀ ਅਗਵਾਈ ਵਿਚ ਅਹਿਮ ਫ਼ੈਸਲਾ ਲਿਆ ਸੀ। ਜਿਸਦੇ ਅਨੁਸਾਰ ਰਾਜ ਸਰਕਾਰ ਦੇ ਸਮੂਹ ਸਰਕਾਰੀ ਦਫਤਰਾਂ/ ਵਿਭਾਗਾਂ/ਅਦਾਰਿਆਂ/ਅਰਧ ਸਰਕਾਰੀ ਅਦਾਰਿਆਂ/ਬੋਰਡ/ ਨਿਗਮ/ਵਿਦਿਅਕ ਸੰਸਥਾਵਾਂ ਆਦਿ ਦੇ ਨਾਮ ਅਤੇ ਸੜਕਾਂ ਦੇ ਨਾਮ, ਨਾਮ-ਪੱਟੀਆਂ/ਮੀਲ ਪੱਥਰ/ਸਾਈਨ ਬੋਰਡ ਲਿਖਣ ਸਮੇਂ ਸਭ ਤੋਂ ਪਹਿਲਾਂ ਉਪਰਲੇ ਪਾਸੇ ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) ਵਿੱਚ ਲਿਖੇ ਜਾਣ ਯਕੀਨੀ ਬਣਾਉਣ ਲਈ ਹੁਕਮ ਜਾਰੀ ਕੀਤੇ ਗਏ ਸਨ। ਰੰਧਾਵਾ ਨੇ ਨਾਲ ਹੀ ਦੱਸਿਆ ਕਿ ਇਸ ਸਬੰਧ ਵਿਚ ਸਮੇਂ-ਸਮੇਂ ‘ਤੇ ਸਮੂਹ ਵਿਭਾਗਾਂ ਦੇ ਮੁਖੀਆਂਨੂੰ ਹਦਾਇਤਾਂ ਵੀ ਜਾਰੀ ਕੀਤੀਆਂ ਹੋਈਆਂ ਹਨ। ਉਨ੍ਹਾਂ ਪੰਜਾਬੀ ਭਾਸ਼ਾ ਸਬੰਧੀ ਐਕਟ ਨੂੰ ਸਖ਼ਤੀ ਨਾਲ ਲਾਗੂ ਕਰਨ ਦੀਆਂ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਅਜਿਹਾ ਨਾ ਕਰਨ ਵਾਲਿਆਂ ਖਿਲਾਫ ਐਕਟ ਦੀਆਂ ਧਾਰਾਵਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਲੋਕਾਂਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਵਿਭਾਗ/ਬੋਰਡ ਕਾਰਪੋਰੇਸ਼ਨ ਵਿਚ ਲੱਗੇ ਬੋਰਡ/ਨਾਮ ਪੱਟੀ/ਮੀਲ ਪੱਥਰ ਦੇ ਸ਼ਬਦ ਜੋੜ ਦਰੁਸਤ ਨਾ ਹੋਣ ਦੀ ਸੂਚਨਾ ਕਿਸੇ ਵੀ ਵਿਅਕਤੀ ਨੂੰਮਿਲਦੀ ਹੈ ਤਾਂ ਉਹ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਪਟਿਆਲਾ ਦੇ ਈ.ਮੇਲ ਪਤੇ [email protected]’ਤੇ ਸੂਚਿਤ ਕਰ ਸਕਦਾ ਹੈ।

RELATED ARTICLES
POPULAR POSTS