21.3 C
Toronto
Sunday, September 13, 2026
spot_img
Homeਪੰਜਾਬਸ਼੍ਰੋਮਣੀ ਅਕਾਲੀ ਦਲ ਨੇ 15 ਦਿਨਾਂ ਲਈ ਸਾਰੇ ਪ੍ਰੋਗਰਾਮ ਕੀਤੇ ਮੁਲਤਵੀ

ਸ਼੍ਰੋਮਣੀ ਅਕਾਲੀ ਦਲ ਨੇ 15 ਦਿਨਾਂ ਲਈ ਸਾਰੇ ਪ੍ਰੋਗਰਾਮ ਕੀਤੇ ਮੁਲਤਵੀ

ਸ਼੍ਰੋਮਣੀ ਅਕਾਲੀ ਦਲ ਨੇ 15 ਦਿਨਾਂ ਲਈ ਸਾਰੇ ਪ੍ਰੋਗਰਾਮ ਕੀਤੇ ਮੁਲਤਵੀ
Image Courtesy :jagbani(punjabkesar)

ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਨੇ ਕਰੋਨਾ ਮਹਾਮਾਰੀ ਦੇ ਵਧਦੇ ਪ੍ਰਭਾਵ ਕਾਰਨ 15 ਦਿਨਾਂ ਲਈ ਪਾਰਟੀ ਦੇ ਸਾਰੇ ਰਾਜਨੀਤਕ ਪ੍ਰੋਗਰਾਮ ਮੁਲਤਵੀ ਕਰ ਦਿੱਤੇ ਹਨ। ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਹ ਫੈਸਲਾ ਜਨਤਾ ਤੇ ਵਰਕਰਾਂ ਦੀ ਸਿਹਤ ਨੂੰ ਧਿਆਨ ਵਿਚ ਰੱਖ ਕੇ ਅਤੇ ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਕੀਤਾ ਗਿਆ ਹੈ।ઠਉਨ੍ਹਾਂ ਕਿਹਾ ਕਿ ਆਉਂਦੇ 15 ਦਿਨਾਂ ਤੱਕ ਪਾਰਟੀ ਦਾ ਕੋਈ ਵੀ ਸਿਆਸੀ ਪ੍ਰੋਗਰਾਮ ਨਹੀਂ ਹੋਵੇਗਾ ਤੇ ਪਾਰਟੀ ਦੇ ਹੈੱਡ ਆਫਿਸ ਅਤੇ ਜ਼ਿਲ੍ਹਾ ਪੱਧਰ ਉਤੇ ਵੀ ਕਿਸੇ ਤਰ੍ਹਾਂ ਦੀ ਕੋਈ ਪਬਲਿਕ ਮੀਟਿੰਗ ਜਾਂ ਧਰਨਾ ਵਗੈਰਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸਮੂਹ ਵਰਕਰਾਂ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਪੀਲ ਦਾ ਪਾਲਣ ਕਰਨ ਲਈ ਕਿਹਾ ਹੈ।

RELATED ARTICLES
POPULAR POSTS