12.8 C
Toronto
Saturday, September 19, 2026
spot_img
Homeਭਾਰਤਭਾਰਤ 'ਚ ਇਕ ਹਫਤੇ ਦੌਰਾਨ 2 ਲੱਖ ਤੋਂ ਜ਼ਿਆਦਾ ਕਰੋਨਾ ਮਾਮਲੇ ਆਏ...

ਭਾਰਤ ‘ਚ ਇਕ ਹਫਤੇ ਦੌਰਾਨ 2 ਲੱਖ ਤੋਂ ਜ਼ਿਆਦਾ ਕਰੋਨਾ ਮਾਮਲੇ ਆਏ ਸਾਹਮਣੇ

ਭਾਰਤ ‘ਚ ਇਕ ਹਫਤੇ ਦੌਰਾਨ 2 ਲੱਖ ਤੋਂ ਜ਼ਿਆਦਾ ਕਰੋਨਾ ਮਾਮਲੇ ਆਏ ਸਾਹਮਣੇ
Image Courtesy :jagbani(punjabkesar)

ਦੇਸ਼ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 10 ਲੱਖ ਤੋਂ ਪਾਰ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਵਿਚ ਕਰੋਨਾ ਪੀੜਤਾਂ ਦੀ ਗਿਣਤੀ 10 ਲੱਖ 10 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ ਲੰਘੇ 24 ਘੰਟਿਆਂ ਵਿਚ 35 ਹਜ਼ਾਰ ਤੋਂ ਵੱਧ ਕਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਭਾਰਤ ਵਿਚ 6 ਲੱਖ 37 ਹਜ਼ਾਰ ਤੋਂ ਜ਼ਿਆਦਾ ਕਰੋਨਾ ਪੀੜਤ ਸਿਹਤਯਾਬ ਵੀ ਹੋਏ ਹਨ ਅਤੇ ਮਰਨ ਵਾਲਿਆਂ ਦਾ ਅੰਕੜਾ ਵੀ 26 ਹਜ਼ਾਰ ਤੱਕ ਪਹੁੰਚ ਚੁੱਕਾ ਹੈ। ਧਿਆਨ ਰਹੇ ਕਿ ਭਾਰਤ ਵਿਚ ਲੰਘੇ ਇਕ ਹਫਤੇ ਦੌਰਾਨ ਹੀ 2 ਲੱਖ ਤੋਂ ਜ਼ਿਆਦਾ ਕਰੋਨਾ ਦੇ ਮਾਮਲੇ ਸਾਹਮਣੇ ਆਏ ਹਨ।
ਉਧਰ ਦੂਜੇ ਪਾਸੇ ਸੰਸਾਰ ਭਰ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 1 ਕਰੋੜ 40 ਲੱਖ ਤੱਕ ਪਹੁੰਚ ਗਈ ਹੈ ਅਤੇ 83 ਲੱਖ ਤੋਂ ਜ਼ਿਆਦਾ ਕਰੋਨਾ ਪੀੜਤ ਤੰਦਰੁਸਤ ਵੀ ਹੋਏ ਹਨ। ਜ਼ਿਕਰਯੋਗ ਹੈ ਕਿ ਦੁਨੀਆ ਭਰ ਵਿਚ ਕਰੋਨਾ ਨਾਲ 6 ਲੱਖ ਦੇ ਕਰੀਬ ਲੋਕਾਂ ਦੀ ਜਾਨ ਵੀ ਜਾ ਚੁੱਕੀ ਹੈ।

RELATED ARTICLES
POPULAR POSTS