14.8 C
Toronto
Friday, September 18, 2026
spot_img
Homeਦੁਨੀਆਚੀਨ ਨੂੰ ਲੈ ਕੇ ਡੋਨਾਲਡ ਟਰੰਪ ਦੀ ਬਦਲੀ ਸੁਰ

ਚੀਨ ਨੂੰ ਲੈ ਕੇ ਡੋਨਾਲਡ ਟਰੰਪ ਦੀ ਬਦਲੀ ਸੁਰ

ਚੀਨ ਨੂੰ ਲੈ ਕੇ ਡੋਨਾਲਡ ਟਰੰਪ ਦੀ ਬਦਲੀ ਸੁਰਕਿਹਾ – ਭਾਰਤ ਅਤੇ ਚੀਨ ਦੇ ਅਮਨ ਲਈ ਹਰ ਸੰਭਵ ਮਦਦ ਕਰਾਂਗੇ
ਵਾਸ਼ਿੰਗਟਨ/ਬਿਊਰੋ ਨਿਊਜ਼
ਚੀਨ ਨੂੰ ਲੈ ਕੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਸੁਰ ਕੁਝ ਬਦਲੀ ਹੋਈ ਨਜ਼ਰ ਆਈ ਹੈ। ਟਰੰਪ ਨੇ ਕਿਹਾ ਕਿ ਉਹ ਭਾਰਤ ਤੇ ਚੀਨ ਦੇ ਲੋਕਾਂ ਦੀ ਭਲਾਈ ਤੇ ਸ਼ਾਂਤੀ ਬਣਾਈ ਰੱਖਣ ਲਈ ਹਰ ਸੰਭਵ ਕੋਸ਼ਿਸ਼ ਕਰਨਾ ਚਾਹੁੰਦੇ ਹਨ। ਉਨ੍ਹਾਂ ਦਾ ਇਹ ਬਿਆਨ ਅਜਿਹੇ ਸਮੇਂ ਦੌਰਾਨ ਆਇਆ, ਜਦੋਂ ਪਿਛਲੇ ਕਈ ਹਫ਼ਤਿਆਂ ਤੋਂ ਟਰੰਪ ਪ੍ਰਸ਼ਾਸਨ ਚੀਨ ਖ਼ਿਲਾਫ਼ ਭਾਰਤ ਦੇ ਸਮਰਥਨ ਵਿਚ ਸਾਹਮਣੇ ਆ ਚੁੱਕੇ ਹਨ। ਇਸ ਤੋਂ ਪਹਿਲਾਂ ਟਰੰਪ ਨੇ ਕਿਹਾ ਹੈ ਕਿ ਮੈਂ ਭਾਰਤ ਦੇ ਲੋਕਾਂ ਨਾਲ ਪਿਆਰ ਕਰਦਾ ਹਾਂ ਤੇ ਮੈਂ ਚੀਨ ਦੇ ਲੋਕਾਂ ਨਾਲ ਵੀ ਪਿਆਰ ਕਰਦਾ ਹਾਂ। ਉਨ੍ਹਾਂ ਕਿਹਾ ਕਿ ਮੈਂ ਭਾਰਤ ਤੇ ਚੀਨ ਦੇ ਅਮਨ ਲਈ ਕੁਝ ਵੀ ਕਰਨ ਲਈ ਤਿਆਰ ਹਾਂ।

RELATED ARTICLES
POPULAR POSTS