ਭਾਰਤੀ ਫੌਜ ਦੇ 3 ਜਵਾਨ ਵੀ ਹੋਏ ਜ਼ਖ਼ਮੀ
ਸ੍ਰੀਨਗਰ/ਬਿਊਰੋ ਨਿਊਜ਼
ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਨਾਗਨਾਦ ਸ਼ਿਮਰ ਇਲਾਕੇ ਵਿਚ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ ਜੈਸ਼-ਏ-ਮੁਹੰਮਦ ਦੇ 3 ਅੱਤਵਾਦੀਆਂ ਨੂੰ ਮਾਰ ਮੁਕਾਇਆ। ਫੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ ਮਾਰੇ ਗਏ ਅੱਤਵਾਦੀਆਂ ਵਿਚ ਇਕ ਕਮਾਂਡਰ ਵੀ ਸ਼ਾਮਲ ਹੈ, ਜੋ ਪਿਛਲੇ ਡੇਢ ਸਾਲ ਤੋਂ ਅੱਤਵਾਦੀ ਗਤੀਵਿਧੀਆਂ ਲਈ ਸਰਗਰਮ ਸੀ। ਮਾਰੇ ਗਏ ਅੱਤਵਾਦੀਆਂ ਕੋਲੋਂ ਭਾਰੀ ਮਾਤਰਾ ਵਿਚ ਹਥਿਆਰ ਅਤੇ ਗੋਲੀ ਸਿੱਕਾ ਵੀ ਬਰਾਮਦ ਹੋਇਆ ਹੈ। ਜੰਮੂ ਕਸ਼ਮੀਰ ਦੇ ਡੀਜੀਪੀ ਦਿਲਬਾਗ ਸਿੰਘ ਨੇ ਦੱਸਿਆ ਕਿ ਇਸ ਮੁਕਾਬਲੇ ਵਿਚ ਭਾਰਤੀ ਫੌਜ ਦੇ 3 ਜਵਾਨ ਜ਼ਖ਼ਮੀ ਵੀ ਹੋ ਗਏ। ਉਨ੍ਹਾਂ ਦੱਸਿਆ ਕਿ ਇਸ ਮਹੀਨੇ ਅੱਤਵਾਦੀਆਂ ਨਾਲ 7 ਮੁਕਾਬਲੇ ਹੋਏ ਹਨ ਅਤੇ 14 ਅੱਤਵਾਦੀਆਂ ਨੂੰ ਖਤਮ ਕੀਤਾ ਜਾ ਚੁੱਕਾ ਹੈ।
Check Also
ਹੁਣ ਮਰਦ ਦਰਜੀ ਔਰਤਾਂ ਦਾ ਮਾਪ ਨਹੀਂ ਲੈ ਸਕਣਗੇ
ਯੂਪੀ ਮਹਿਲਾ ਕਮਿਸ਼ਨ ਨੇ ਲਿਆਂਦਾ ਮਤਾ ਲਖਨਊ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਦੇ ਮਹਿਲਾ ਕਮਿਸ਼ਨ ਵੱਲੋਂ ਇਕ …