ਸਿਆਸੀ ਪਹੁੰਚ ਕਰਕੇ ਗ੍ਰਿਫਤਾਰੀ ਤੋਂ ਬਚ ਰਿਹਾ ਸੀ ਵਰੁਣ ਜੋਸ਼ੀ
ਮੋਗਾ/ਬਿਊਰੋ ਨਿਊਜ਼
ਮੋਗਾ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਵਰੁਣ ਜੋਸ਼ੀ ਨੂੰ ਜਬਰ ਜਨਾਹ ਦੇ ਮਾਮਲੇ ਵਿਚ ਗ੍ਰਿਫਤਾਰ ਕਰ ਲਿਆ ਗਿਆ। ਧਿਆਨ ਰਹੇ ਕਿ ਪਾਰਟੀ ਹਾਈਕਮਾਂਡ ਵਲੋਂ ਜੋਸ਼ੀ ਨੂੰ ਪਹਿਲਾਂ ਹੀ ਅਹੁਦੇ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ। ਵਰੁਣ ਜੋਸ਼ੀ ਖ਼ਿਲਾਫ਼ ਸਰਕਾਰੀ ਵਿਭਾਗ ਵਿਚ ਤਾਇਨਾਤ ਇਕ ਵਿਆਹੁਤਾ ਮੁਲਾਜ਼ਮ ਨੇ ਜਬਰ ਜਨਾਹ ਤੇ ਨੈੱਟ ‘ਤੇ ਤਸਵੀਰਾਂ ਪਾਉਣ ਦੀ ਧਮਕੀ ਦੇ ਕੇ ਬਲੈਕਮੇਲ ਕਰਕੇ ਲੱਖਾਂ ਰੁਪਏ ਹੜੱਪਣ ਦੇ ਇਲਜ਼ਾਮ ਲਾਏ ਹਨ। ਪੀੜਤਾ ਦੀ ਦਰਖਾਸਤਅਨੁਸਾਰ ਵਰੁਣ ਜੋਸ਼ੀ ਖ਼ਿਲਾਫ਼ ਅਦਾਲਤ ਦੇ ਹੁਕਮ ਉਤੇ 2 ਜੂਨ ਨੂੰ ਥਾਣਾ ਨਿਹਾਲ ਸਿੰਘ ਵਾਲਾ ਵਿੱਚ ਜਬਰ-ਜਨਾਹ ਦੇ ਇਲਜ਼ਾਮਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਕੇਸ ਦਰਜ ਹੋਣ ਦੇ ਡੇਢ ਮਹੀਨਾ ਲੰਘ ਜਾਣ ਮਗਰੋਂ ਵੀ ਸਿਆਸੀ ਪਹੁੰਚ ਕਰਕੇ ਪੁਲਿਸ ਉਸ ਨੂੰ ਗ੍ਰਿਫਤਾਰ ਕਰਨ ਤੋਂ ਟਾਲਾ ਵੱਟ ਰਹੀ ਸੀ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …