
ਦੋ ਹੋਰ ਮੁਲਜ਼ਮਾਂ ਦੀਆਂ ਜ਼ਮਾਨਤਾਂ ਖਾਰਜ ਕਰਨ ਲਈ ਅਰਜ਼ੀ ਦਾਇਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬਦੇਸਾਬਕਾਡੀਜੀਪੀ ਸੁਮੇਧ ਸੈਣੀ ਦੀ ਮੁਲਤਾਨੀ ਅਗਵਾ ਮਾਮਲੇ ਵਿਚ ਗ੍ਰਿਫਤਾਰੀ ਦੀਆਂ ਕੋਸ਼ਿਸ਼ਾਂ ਤੇਜ਼ ਹੋ ਗਈਆਂ ਹਨ। ਧਿਆਨ ਰਹੇ ਕਿ ਇਸ ਮਾਮਲੇ ਵਿਚ ਸਮੁੇਧ ਸੈਣੀ ਨੂੰ ਮੁਹਾਲੀ ਅਦਾਲਤ ਤੋਂ ਅਗਾਊਂ ਜ਼ਮਾਨਤ ਮਿਲ ਗਈ ਸੀ। ਹੁਣ ਇਸ ਜ਼ਮਾਨਤ ਨੂੰ ਰੱਦ ਕਰਵਾਉਣ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਗਈ ਹੈ।
ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਮੁਹਾਲੀ ਅਦਾਲਤ ਨੇ ਡੀਜੀਪੀ ਦੀ ਅਗਾਊਂ ਜ਼ਮਾਨਤ ਮਨਜ਼ੂਰ ਕਰਕੇ ਪੁਲਿਸ ਵਿਭਾਗ ਦੇ ਉੱਚ ਪੱਧਰੀ ਅਫ਼ਸਰਾਂ ਖਿਲਾਫ ਕਾਰਵਾਈ ਕਰਨ ਵਿਚ ਦਖ਼ਲਅੰਦਾਜ਼ੀ ਦਿੱਤੀ ਹੈ।
ਜ਼ਿਕਰਯੋਗ ਹੈ ਕਿ 1991 ਵਿਚ ਆਈ.ਏ.ਐਸ ਅਫ਼ਸਰ ਦੇ ਲੜਕੇ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਨਾਮਜ਼ਦ ਉਸ ਸਮੇਂ ਦੇ ਸਬ ਇੰਸਪੈਕਟਰ ਜਗੀਰ ਸਿੰਘ ਅਤੇ ਅਨੋਖ ਸਿੰਘ ਨੂੰ ਜ਼ਮਾਨਤ ਮਿਲ ਸੀ। ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੋਵਾਂ ਦੀਆਂ ਜ਼ਮਾਨਤਾਂ ਖ਼ਾਰਜ ਕਰਨ ਲਈ ਅਦਾਲਤ ਵਿਚ ਅਰਜ਼ੀ ਦਾਇਰ ਕੀਤੀ ਗਈ ਹੈ। ਇਸ ਅਰਜ਼ੀ ‘ਤੇ ਦੋਵਾਂ ਮੁਲਜ਼ਮਾਂਨੂੰ 21 ਜੁਲਾਈ ਲਈ ਨੋਟਿਸ ਜਾਰੀ ਕੀਤਾ ਗਿਆ ਹੈ।