ਪੰਜਾਬ ‘ਚ ਕਰੋਨਾ ਮਰੀਜ਼ਾਂ ਦੀ ਗਿਣਤੀ 10 ਹਜ਼ਾਰ ਦੇ ਨੇੜੇ ਪਹੁੰਚੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 10 ਹਜ਼ਾਰ ਦੇ ਨੇੜੇ ਪਹੁੰਚ ਗਈ ਹੈਅਤੇ 6300 ਤੋਂ ਜ਼ਿਆਦਾ ਕਰੋਨਾ ਪੀੜਤ ਸਿਹਤਯਾਬ ਵੀ ਹੋਏ ਹਨ। ਪੰਜਾਬ ਵਿਚ ਕਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ 3 ਹਜ਼ਾਰ ਦੇ ਕਰੀਬ ਹੈ ਅਤੇ 233 ਵਿਅਕਤੀਆਂ ਦੀ ਜਾਨ ਵੀ ਜਾ ਚੁੱਕੀ ਹੈ। ਅੱਜ ਵੀ ਜਲੰਧਰ ‘ਚ 66 ਅਤੇ ਹੁਸ਼ਿਆਰਪੁਰ ਵਿਚ 34 ਨਵੇਂ ਕਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ।
ਪੰਜਾਬ ਵਿਚ ਕਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਪੁਲਿਸ ਦੇ ਵਿਸ਼ੇਸ਼ ਕੋਵਿਡ ਦਸਤੇ ਬਣਾਉਣ ਦਾ ਫੈਸਲਾ ਲਿਆ ਹੈ। ਇਸ ਦੇ ਚੱਲਦਿਆਂ ਅਗਲੇ ਕੁਝ ਅਰਸੇ ਲਈ ਗ਼ੈਰਜ਼ਰੂਰੀ ਥਾਵਾਂ’ਤੇ ਤਾਇਨਾਤ ਪੁਲਿਸ ਮੁਲਾਜ਼ਮਾਂਨੂੰ ਵਾਪਸ ਬੁਲਾਉਣ ਦੇ ਹੁਕਮ ਦਿੱਤੇ ਗਏ ਹਨ। ਕੈਪਟਨ ਨੇ ਡੀਜੀਪੀ ਦਿਨਕਰ ਗੁਪਤਾ ਨੂੰ ਵੀ ਹਦਾਇਤ ਕੀਤੀ ਕਿ ਸੁਰੱਖਿਆ ਨੇਮਾਂ ਦੀ ਉਲੰਘਣਾ ਕਰਨ ਵਾਲਿਆਂ ਅਤੇ ਖ਼ਾਸ ਕਰਕੇ ਮਾਸਕ ਨਾ ਪਾਉਣ ਵਾਲਿਆਂ ਖ਼ਿਲਾਫ਼ ਸਖ਼ਤੀ ਨਾਲ ਪੇਸ਼ ਆਇਆ ਜਾਵੇ।
Check Also
ਐਸਜੀਪੀਸੀ ਪ੍ਰਧਾਨ ਨੇ ਦਿੱਲੀ ਦੇ ਮੈਟਰੋ ਸਟੇਸ਼ਨ ’ਤੇ ਸਿੱਖ ਵਿਅਕਤੀ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖਤ ਨਿੰਦਾ
ਕਿਹਾ : ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਹੋ ਰਹੀ ਖਿਲਵਾੜ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …