ਇੰਟਰਨੈਸ਼ਨਲ ਸਿੱਖ ਕੌਂਸਲ ਟਰੱਸਟ ਦੀ ਪ੍ਰਧਾਨ ਵਲੋਂ ਸੁਖਬੀਰ ਨੂੰ ਪੰਥ ‘ਚੋਂ ਛੇਕਣ ਲਈ ਅਕਾਲ ਤਖਤ ਸਾਹਿਬ ਵਿਖੇ ਦਿੱਤਾ ਮੰਗ ਪੱਤਰ
ਅੰਮ੍ਰਿਤਸਰ/ਬਿਊਰੋ ਨਿਊਜ਼
ਡੇਰਾ ਸਿਰਸਾ ਦੇ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਨੂੰ ਪੁਸ਼ਾਕ ਦੇਣ ਦੇ ਮਾਮਲੇ ਵਿਚ ਸੁਖਬੀਰ ਬਾਦਲ ਚਾਰੇ ਪਾਸਿਓਂ ਘਿਰਦੇ ਜਾ ਰਹੇ ਹਨ, ਪਰ ਸੁਖਬੀਰ ਬਾਦਲ ਨੇ ਇਸ ਸਬੰਧੀ ਅਜੇ ਤੱਕ ਚੁੱਪ ਹੀ ਸਾਧੀ ਹੋਈ ਹੈ। ਇਸਦੇ ਚੱਲਦਿਆਂ ਇੰਟਰਨੈਸ਼ਨਲ ਸਿੱਖ ਕੌਂਸਲ ਟਰੱਸਟ ਦੀ ਪ੍ਰਧਾਨ ਬੀਬੀ ਤਰਵਿੰਦਰ ਕੌਰ ਖ਼ਾਲਸਾ ਵਲੋਂ ਅੱਜ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਇਕ ਮੰਗ ਪੱਤਰ ਦਿੱਤਾ ਗਿਆ। ਉਨ੍ਹਾਂ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਬਹਿਬਲ ਕਲਾਂ ਗੋਲੀ ਕਾਂਡ, ਡੇਰਾ ਸਿਰਸਾ ਮੁਖੀ ਨੂੰ ਅਕਾਲ ਤਖ਼ਤ ਸਾਹਿਬ ਤੋਂ ਮੁਆਫ਼ੀ ਦੁਆਉਣ ਵਰਗੇ ਸਿੱਖ ਪੰਥ ਵਿਰੋਧੀ ਕਾਰਜ ਕਰਨ ਵਾਲੇ ਸੁਖਬੀਰ ਬਾਦਲ ਨੂੰ ਪੰਥ ਵਿਚੋਂ ਛੇਕਣ ਬਾਰੇ ਮੰਗ ਪੱਤਰ ਦਿੱਤਾ ਹੈ। ਧਿਆਨ ਰਹੇ ਕਿ ਡੇਰਾ ਮੁਖੀ ਨੂੰ ਪੁਸ਼ਾਕ ਦੇਣ ਦੇ ਮਾਮਲੇ ਵਿਚ ਸੁਖਬੀਰ ਨੂੰ ਪੰਥ ‘ਚੋਂ ਛੇਕਣ ਦੀ ਮੰਗ ਪਹਿਲਾਂ ਵੀ ਉਠ ਰਹੀ ਹੈ।
Check Also
ਪੰਜਾਬ ’ਚ ਨਿਗਮ ਚੋਣਾਂ ਦਾ ਐਲਾਨ ਇਸੇ ਹਫਤੇ ਸੰਭਵ
ਸੁਪਰੀਮ ਕੋਰਟ ਨੇ 8 ਹਫਤਿਆਂ ’ਚ ਚੋਣ ਪ੍ਰਕਿਰਿਆ ਮੁਕੰਮਲ ਕਰਨ ਦੇ ਦਿੱਤੇ ਸਨ ਨਿਰਦੇਸ਼ …