
ਗਿਆਨੀ ਹਰਪ੍ਰੀਤ ਸਿੰਘ ਨੇ ਜਾਂਚ ਸੇਵਾ ਮੁਕਤ ਜੱਜ ਨੂੰ ਸੌਂਪੀ
ਅੰਮ੍ਰਿਤਸਰ/ਬਿਊਰੋ ਨਿਊਜ਼
ਐਸ.ਜੀ.ਪੀ.ਸੀ. ਦੇ ਪ੍ਰਬੰਧ ਅਧੀਨ ਗੋਲਡਨ ਆਫਸੈੱਟ ਪ੍ਰੈੱਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 267 ਪਾਵਨ ਸਰੂਪ ਰਿਕਾਰਡ ਵਿਚ ਘੱਟ ਹੋਣ ਸਬੰਧੀ ਸਿੱਖ ਸੰਗਤਾਂ ਅੰਦਰ ਕਾਫੀ ਸ਼ੰਕਾਵਾਂ ਪਾਈਆਂ ਜਾ ਰਹੀਆਂ ਹਨ। ਇਸ ਸਬੰਧੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਨਿਰਪੱਖ ਜਾਂਚ ਕਰਾਉਣ ਲਈ ਸੰਗਤਾਂ ਦੀਆਂ ਭਾਵਨਾਵਾਂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੱਦੇਨਜਰ ਇਸ ਮਾਮਲੇ ਦੀ ਜਾਂਚ ਸਿੱਖ ਬੀਬੀ ਨਵਿਤਾ ਸਿੰਘ ਰਿਟਾਇਰਡ ਜਸਟਿਸ ਹਾਈਕੋਰਟ ਨੂੰ ਸੌਂਪ ਦਿੱਤੀ ਹੈ। ਇਸਦੇ ਨਾਲ ਹੀ ਭਾਈ ਈਸ਼ਰ ਸਿੰਘ ਐਡਵੋਕੇਟ ਤੇਲੰਗਾਨਾ ਹਾਈਕੋਰਟ ਇਨ੍ਹਾਂ ਦੇ ਸਹਿਯੋਗੀ ਹੋਣਗੇ। ਇਨ੍ਹਾਂ ਨੇ ਇਕ ਮਹੀਨੇ ਦੇ ਅੰਦਰ ਅੰਦਰ ਰਿਪੋਰਟ ਸ੍ਰੀ ਅਕਾਲ ਤਖਤ ਸਾਹਿਬ ਨੂੰ ਸੌਂਪਣੀ ਹੋਵੇਗੀ। ਇਸਦੇ ਚੱਲਦਿਆਂ ਲੋੜੀਂਦੀ ਕਾਰਵਾਈ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਕੀਤੀ ਜਾਵੇਗੀ।