7.3 C
Toronto
Friday, November 7, 2025
spot_img
Homeਪੰਜਾਬਅਮਨ ਅਰੋੜਾ ਨੇ ਮਿਊਂਸੀਪਲ ਚੋਣਾਂ ਨੂੰ ਲੈ ਕੇ ਘੇਰੀ ਕੈਪਟਨ ਸਰਕਾਰ

ਅਮਨ ਅਰੋੜਾ ਨੇ ਮਿਊਂਸੀਪਲ ਚੋਣਾਂ ਨੂੰ ਲੈ ਕੇ ਘੇਰੀ ਕੈਪਟਨ ਸਰਕਾਰ

Image Courtesy :newsnumber

ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਮਨ ਅਰੋੜਾ ਨੇ ਮਿਊਂਸੀਪਲ ਚੋਣਾਂ ਨੂੰ ਲੈ ਕੇ ਕੈਪਟਨ ਅਮਰਿੰਦਰ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਇੱਕ ਪਾਸੇ ਕਹਿ ਰਹੀ ਹੈ ਕਿ ਸਤੰਬਰ ਦੇ ਅਖੀਰ ਵਿਚ ਪੰਜਾਬ ਅੰਦਰ ਕੋਰੋਨਾ ਵਾਇਰਸ ਆਪਣੇ ਸਿਖਰ ‘ਤੇ ਹੋਵੇਗਾ ਅਤੇ ਦੂਜੇ ਪਾਸੇ ਅਕਤੂਬਰ ਦੇ ਅਖੀਰ ਵਿਚ ਹੀ ਚੋਣਾਂ ਕਰਵਾਉਣ ਜਾ ਰਹੀ ਹੈ। ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਅਜਿਹਾ ਕਰਕੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਕਰਨਾ ਚਾਹੁੰਦੀ ਹੈ ਤੇ ਮਾਹੌਲ ਆਪਣੇ ਹੱਕ ਵਿਚ ਕਰਨ ਖਾਤਰ 1 ਲੱਖ ਕਰੋੜ ਰੁਪਏ ਖਰਚੇ ਜਾ ਰਹੇ ਹਨ। ਇਸਦੇ ਨਾਲ ਹੀ ਅਮਨ ਅਰੋੜਾ ਨੇ ਪੰਜਾਬ ਸਰਕਾਰ ਵਲੋਂ ਬਰਸਾਤ ਦੇ ਦਿਨਾਂ ਲਈ ਕੀਤੀਆਂ ਜਾਣ ਵਾਲੀਆਂ ਤਿਆਰੀਆਂ ‘ਤੇ ਵੀ ਸਖਤ ਪ੍ਰਤੀਕਿਰਿਆ ਦਿੱਤੀ।

RELATED ARTICLES
POPULAR POSTS