![](https://parvasinewspaper.com/wp-content/uploads/2020/07/4-1-300x236.jpg)
ਕਿਹਾ – ਪੰਜਾਬ ਅਤੇ ਕਿਸਾਨਾਂ ਦੇ ਹੱਕਾਂ ਲਈ ਕੋਈ ਵੀ ਕੁਰਬਾਨੀ ਕਰਨ ਲਈ ਹਾਂ ਤਿਆਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਅੱਜ ਕਿਸਾਨਾਂ ਨੇ ਕੇਂਦਰ ਦੇ ਖੇਤੀ ਆਰਡੀਨੈਂਸਾਂ ਅਤੇ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਖਿਲਾਫ ਰੈਲੀਆਂ ਕੱਢੀਆਂ ਅਤੇ ਨਾਲ ਹੀ ਕਿਸਾਨਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਨਿਸ਼ਾਨਾ ਬਣਾਇਆ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨਾਂ ਦੇ ਹੱਕਾਂ ਲਈ ਅਕਾਲੀ ਦਲ ਨੇ ਹੀ ਲੜਾਈ ਲੜੀ ਹੈ ਅਤੇ ਹੁਣ ਵੀ ਪੰਜਾਬ ਅਤੇ ਕਿਸਾਨਾਂ ਦੇ ਹੱਕਾਂ ਲਈ ਅਸੀਂ ਕੋਈ ਵੀ ਕੁਰਬਾਨੀ ਕਰਨ ਲਈ ਤਿਆਰ ਰਹਾਂਗੇ। ਸੁਖਬੀਰ ਨੇ ਕਿਹਾ ਕਿ ਸਾਡੀ ਪਾਰਟੀ ਬਾਰੇ ਗਲਤ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਤਿੰਨ ਸਾਲ ਪਹਿਲਾਂ ਕਿਸਾਨ ਵਿਰੋਧੀ ਐਕਟ ਕਿਉਂ ਪਾਸ ਕੀਤਾ ਸੀ। ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀ ਪਾਰਟੀ ਹੈ ਅਤੇ ਉਹ ਕਿਸਾਨਾਂ ਨਾਲ ਹਮੇਸ਼ਾ ਖੜ੍ਹੀ ਰਹੇਗੀ।