24.8 C
Toronto
Wednesday, September 17, 2025
spot_img
Homeਪੰਜਾਬਵਿਵਾਦਤ ਗਾਇਕ ਸਿੱਧੂ ਮੂਸੇ ਵਾਲਾ ਖ਼ਿਲਾਫ਼ ਇਕ ਹੋਰ ਮਾਮਲਾ ਦਰਜ

ਵਿਵਾਦਤ ਗਾਇਕ ਸਿੱਧੂ ਮੂਸੇ ਵਾਲਾ ਖ਼ਿਲਾਫ਼ ਇਕ ਹੋਰ ਮਾਮਲਾ ਦਰਜ

Image Courtesy :jagbani(punjabkesar)

ਨਵੇਂ ਵਿਵਾਦਤ ਗੀਤ ‘ਸੰਜੂ’ ਨੂੰ ਲੈ ਕੇ ਘਿਰੇ ਮੂਸੇਵਾਲਾ ਦੀ ਪਹਿਲੀ ਜ਼ਮਾਨਤ ਨੂੰ ਵੀ ਰੱਦ ਕਰਾਉਣ ਲਈ ਪੰਜਾਬ ਪੁਲਿਸ ਜਾਵੇਗੀ ਹਾਈਕੋਰਟ
ਚੰਡੀਗੜ੍ਹ/ਬਿਊਰੋ ਨਿਊਜ਼
ਅਕਸਰ ਵਿਵਾਦਾਂ ਵਿਚ ਰਹਿਣ ਵਾਲੇ ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇ ਵਾਲਾ ਨੂੰ ਆਰਮਜ਼ ਐਕਟ ਦੇ ਕੇਸ ਵਿਚ ਮਿਲੀ ਅਗਾਊਂ ਜ਼ਮਾਨਤ ਨੂੰ ਰੱਦ ਕਰਨ ਦੇ ਲਈ ਪੰਜਾਬ ਪੁਲਿਸ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਜਾਵੇਗੀ । ਇਸ ਦੇ ਨਾਲ ਹੀ ਪੰਜਾਬ ਪੁਲਿਸ ਨੇ ਮੁਸੇਵਾਲਾ ਖ਼ਿਲਾਫ਼ ਹਿੰਸਾ ਅਤੇ ਹਥਿਆਰਾਂ ਨੂੰ ਆਪਣੇ ਗਾਣਿਆਂ ਵਿਚ ਪ੍ਰਮੋਟ ਕਰਨ ਦੇ ਇਲਜ਼ਾਮ ਵਿਚ ਇਕ ਹੋਰ ਕੇਸ ਦਰਜ ਕੀਤਾ ਹੈ। ਧਿਆਨ ਰਹੇ ਕਿ ਕੁੱਝ ਦਿਨ ਪਹਿਲਾਂ ਹੀ ਸਿੱਧੂ ਮੂਸੇ ਵਾਲਾ ਦਾ ਨਵਾਂ ਗਾਣਾ ‘ਸੰਜੂ’ ਕੁੱਝ ਦਿਨ ਪਹਿਲਾਂ ਹੀ ਸੋਸ਼ਲ ਮੀਡੀਆ ‘ਚ ਰਿਲੀਜ਼ ਹੋਇਆ ਹੈ ਜਿਸ ਕਾਰਨ ਉਸ ਦੇ ਖਿਲਾਫ ਕਰਾਈਮ ਬਰਾਂਚ ਵੱਲੋਂ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਏ.ਡੀ.ਜੀ.ਪੀ. ਅਰਪਿਤ ਸ਼ੁਕਲਾ ਨੇ ਕਿਹਾ ਕਿ ਗਾਇਕ ਮੂਸੇਵਾਲਾ ਖ਼ਿਲਾਫ਼ ‘ਸੰਜੂ’ ਗੀਤ ਰਾਹੀਂ ਹਥਿਆਰ ਤੇ ਪਰਚੇ ਦਰਜ ਕਰਵਾਉਣ ਨੂੰ ਉਤਸ਼ਾਹਤ ਕੀਤਾ ਗਿਆ। ਜਿਸ ਸਬੰਧੀ ਸੂਚਨਾ ਮਿਲਣ ‘ਤੇ ਪੁਲਿਸ ਵੱਲੋਂ ਗਾਇਕ ਨੂੰ ਨਾਮਜ਼ਦ ਕੀਤਾ ਗਿਆ ਹੈ।

RELATED ARTICLES
POPULAR POSTS