‘ਆਪ’ ਦੇ ਬਾਗੀ ਵਿਧਾਇਕਾਂ ਨੂੰ ਸਪੀਕਰ ਨੇ 31 ਜੁਲਾਈ ਨੂੰ ਸੱਦਿਆ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਬਾਗੀ ਵਿਧਾਇਕਾਂ ਨੂੰ ਆਉਂਦੀ 31 ਜੁਲਾਈ ਨੂੰ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਵੱਲੋਂ ਸੱਦਿਆ ਗਿਆ ਹੈ। ਅੰਦਾਜ਼ੇ ਲਗਾਏ ਜਾ ਰਹੇ ਹਨ ਕਿ ਬਾਗੀ ਵਿਧਾਇਕਾਂ ਸੁਖਪਾਲ ਸਿੰਘ ਖਹਿਰਾ ਤੇ ਅਮਰਜੀਤ ਸੰਦੋਆ ਦੀ ਕਿਸਮਤ ਦਾ ਫੈਸਲਾ ਜਲਦ ਹੋ ਸਕਦਾ ਹੈ। ਧਿਆਨ ਰਹੇ ਕਿ ਆਮ ਆਦਮੀ ਪਾਰਟੀ ਬੜੇ ਸਮੇਂ ਤੋਂ ਬਾਗੀ ਵਿਧਾਇਕਾਂ ਖਿਲਾਫ ਕਾਰਵਾਈ ਦੀ ਮੰਗ ਕਰ ਰਹੀ ਹੈ ਪਰ ਸਪੀਕਰ ਇਸ ਨੂੰ ਟਾਲਦੇ ਆ ਰਹੇ ਹਨ। ਜ਼ਿਕਰਯੋਗ ਹੈ ਕਿ ਸੁਖਪਾਲ ਖਹਿਰਾ ਨੇ ਵਿਧਾਇਕ ਦੇ ਅਹੁਦੇ ਤੋਂ ਆਪਣਾ ਅਸਤੀਫ਼ਾ ਦੇ ਦਿੱਤਾ ਸੀ ਤੇ ਬਾਅਦ ਵਿੱਚ ਅਸਤੀਫ਼ਾ ਵਾਪਸ ਲੈ ਲਿਆ ਸੀ। ਇਸੇ ਤਰ੍ਹਾਂ ਰੋਪੜ ਤੋਂ ‘ਆਪ’ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਵੀ ਅਸਤੀਫ਼ਾ ਦੇ ਦਿੱਤਾ ਸੀ, ਪਰ ਮਗਰੋਂ ਉਨ੍ਹਾਂ ਨੇ ਵੀ ਅਸਤੀਫ਼ਾ ਵਾਪਸ ਲੈ ਲਿਆ। ਹੁਣ ਖਹਿਰਾ ਤੇ ਸੰਦੋਆ ਨੂੰ 31 ਜੁਲਾਈ ਨੂੰ ਵਿਧਾਨ ਸਭਾ ਦੇ ਸਪੀਕਰ ਵੱਲੋਂ ਸੱਦਿਆ ਗਿਆ ਹੈ। ਇਸੇ ਤਰ੍ਹਾਂ ਸਪੀਕਰ ਨੇ ਨਾਜ਼ਰ ਸਿੰਘ ਮਾਨਸ਼ਾਹੀਆ ਅਤੇ ਮਾਸਟਰ ਬਲਦੇਵ ਸਿੰਘ ਕੋਲੋਂ ਵੀ ਜਵਾਬ ਮੰਗਿਆ ਹੈ।
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …