ਖੇਤੀ ਆਰਡੀਨੈਂਸਾਂ ਤੇ ਪੈਟਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ ਖਿਲਾਫ ਕਿਸਾਨਾਂ ਵਲੋਂ ਪੰਜਾਬ ਭਰ ‘ਚ ਰੋਸ ਵਿਖਾਵੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਅੱਜ ਪੰਜਾਬ ਭਰ ਵਿਚ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਪ੍ਰਦਰਸ਼ਨ ਕੀਤੇ। ਕਿਸਾਨਾਂ ਨੇ ਖੇਤੀ ਆਰਡੀਨੈਂਸਾਂ ਅਤੇ ਪੈਟਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ ਖਿਲਾਫ ਟਰੈਕਟਰ ਅੰਦੋਲਨ ਚਲਾਇਆ। ਇਸ ਦੇ ਚੱਲਦਿਆਂ ਪੰਜਾਬ ਭਰ ਵਿਚ ਕਿਸਾਨਾਂ ਵਲੋਂ ਟਰੈਕਟਰ ਰੈਲੀਆਂ ਕੱਢੀਆਂ ਗਈਆਂ ਅਤੇ ਮੋਦੀ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਪੁਤਲੇ ਵੀ ਸਾੜੇ ਗਏ। ਇਸੇ ਦੌਰਾਨ ਕਿਸਾਨ ਜਥੇਬੰਦੀਆਂ ਵਲੋਂ ਜ਼ਿਲ੍ਹੇ ਦੇ ਸਰਕਾਰੀ ਅਧਿਕਾਰੀਆਂ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਵੀ ਭੇਜੇ ਗਏ। ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਕਿਹਾ ਗਿਆ ਕਿ ਜੇਕਰ ਸਰਕਾਰ ਨੇ ਖੇਤੀ ਆਰਡੀਨੈਂਸ ਰੱਦ ਨਾ ਕੀਤੇ ਅਤੇ ਤੇਲ ਦੀਆਂ ਕੀਮਤਾਂ ਨਾ ਘਟਾਈਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸੇ ਦੌਰਾਨ ਕਿਸਾਨਾਂ ਵਲੋਂ ਕਰੋਨਾ ਦੇ ਮੱਦੇਨਜ਼ਰ ਸੋਸ਼ਲ ਡਿਸਟੈਂਸਿੰਗ ਦਾ ਵੀ ਧਿਆਨ ਰੱਖਿਆ ਗਿਆ ਅਤੇ ਵੱਡੀ ਗਿਣਤੀ ਕਿਸਾਨਾਂ ਨੇ ਮਾਸਕ ਵੀ ਪਾਏ ਹੋਏ ਸਨ। ਕਿਸਾਨਾਂ ਦਾ ਇਹ ਵੀ ਕਹਿਣਾ ਸੀ ਕਿ ਜੇਕਰ ਪੁਲਿਸ ਨੇ ਕੋਈ ਕਾਰਵਾਈ ਕੀਤੀ ਤਾਂ ਕਿਸਾਨ ਯੂਨੀਅਨ ਸੰਘਰਸ਼ ਨੂੰ ਹੋਰ ਤੇਜ਼ ਕਰੇਗੀ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …