ਪੰਜਾਬ ‘ਚ ਕਰੋਨਾ ਮਰੀਜ਼ਾਂ ਦਾ ਅੰਕੜਾ 11 ਹਜ਼ਾਰ ਨੇੜੇ ਅੱਪੜਿਆ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 11 ਹਜ਼ਾਰ ਦੇ ਨੇੜੇ ਪਹੁੰਚ ਗਿਆ ਹੈ ਅਤੇ 7 ਹਜ਼ਾਰ ਦੇ ਕਰੀਬ ਕਰੋਨਾ ਪੀੜਤ ਸਿਹਤਯਾਬ ਵੀ ਹੋਏ ਹਨ। ਪੰਜਾਬ ਵਿਚ ਕਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ 3500 ਦੇ ਕਰੀਬ ਅਤੇ 255 ਵਿਅਕਤੀਆਂ ਦੀ ਜਾਨ ਵੀ ਜਾ ਚੁੱਕੀ ਹੈ। ਧਿਆਨ ਰਹੇ ਕਿ ਪੰਜਾਬ ‘ਚ ਹੁਣ ਹਰ ਰੋਜ਼ 400 ਦੇ ਕਰੀਬ ਕਰੋਨਾ ਮਾਮਲਿਆਂ ਦੀ ਪੁਸ਼ਟੀ ਹੋ ਰਹੀ ਹੈ। ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੁਰੱਖਿਆ ਵਿਚ ਤੈਨਾਤ 3 ਸੁਰੱਖਿਆ ਕਰਮੀਆਂ ਨੂੰ ਵੀ ਕਰੋਨਾ ਨੇ ਘੇਰ ਲਿਆ ਹੈ। ਇਹ ਤਿੰਨੇ ਸੁਰੱਖਿਆ ਜਵਾਨ ਕੈਪਟਨ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵਿਚ ਤੈਨਾਤ ਸਨ।
ਪੰਜਾਬ ਸਰਕਾਰ ਵਲੋਂ ਕਰੋਨਾ ਦੇ ਬਚਾਅ ਲਈ ਸਖ਼ਤੀ ਲਾਗੂ ਕਰਨ ਦੀ ਨਵੀਂ ਯੋਜਨਾ ਬਣਾਈ ਜਾ ਰਹੀ ਹੈ। ਇਸ ਤਹਿਤ ਜਨਤਕ ਥਾਵਾਂ ‘ਤੇ ਮਾਸਕ ਪਹਿਣਨ ਦੀ ਲੋੜ ਤੇ ਸੋਸ਼ਲ ਡਿਸਟੈਂਸਿੰਗ ਸਖ਼ਤੀ ਨਾਲ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਨਵੀਆਂ ਗਾਈਡ ਲਾਈਨਾਂ ਮੁਤਾਬਕ ਜਨਤਕ ਥਾਵਾਂ ‘ਤੇ ਬਿਨਾਂ ਮਾਸਕ ਘੁੰਮਣ ਵਾਲਿਆਂ ‘ਤੇ ਪੂਰੀ ਸਖ਼ਤਾਈ ਵਰਤਣ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਹੋਮ ਕੁਆਰੰਟੀਨ ਕੀਤੇ ਵਿਅਕਤੀਆਂ ਦੇ ਬਾਹਰ ਘੁੰਮਣ ‘ਤੇ ਪਾਬੰਦੀ ਲਾਈ ਗਈ ਹੈ।
Home / ਪੰਜਾਬ / ਕੈਪਟਨ ਦੀ ਵਜ਼ਾਰਤ ਦੇ ਮੰਤਰੀ ਤੋਂ ਬਾਅਦ ਹੁਣ ਮੁੱਖ ਮੰਤਰੀ ਦੇ ਸੁਰੱਖਿਆ ਮੁਲਾਜ਼ਮਾਂ ਨੂੰ ਵੀ ਹੋਇਆ ਕਰੋਨਾ
Check Also
ਜ਼ਿਮਨੀ ਚੋਣਾਂ ਜਿੱਤਣ ਮਗਰੋਂ ‘ਆਪ’ ਨੇ ਪਟਿਆਲਾ ਤੋਂ ਸ਼ੁਰੂ ਕੀਤੀ ਧੰਨਵਾਦ ਯਾਤਰਾ
ਪਾਰਟੀ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ’ਚ ਅੰਮਿ੍ਰਤਸਰ ਪਹੁੰਚ ਕੇ ਸੰਪੰਨ ਹੋਵੇਗੀ ਧੰਨਵਾਦ ਯਾਤਰਾ ਪਟਿਆਲਾ/ਬਿਊਰੋ …