
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਵਲੋਂ ਦੁੱਖ ਦਾ ਪ੍ਰਗਟਾਵਾ
ਨਵੀਂ ਦਿੱਲੀ/ਬਿਊਰੋ ਨਿਊਜ਼
ਮੱਧ ਪ੍ਰਦੇਸ਼ ਦੇ ਰਾਜਪਾਲ ਤੇ ਲਖਨਊ ਤੋਂ ਸਾਬਕਾ ਸੰਸਦ ਮੈਂਬਰ ਲਾਲਜੀ ਟੰਡਨ ਦਾ ਦਿਹਾਂਤ ਹੋ ਗਿਆ ਹੈ। ਲਾਲਜੀ ਟੰਡਨ ਦੀ ਉਮਰ 85 ਸਾਲ ਸੀ ਤੇ ਉਹ ਪਿਛਲੇ ਲੰਮੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਉਨ੍ਹਾਂ ਦਾ ਲਖਨਊ ਦੇ ਮੇਦਾਂਤਾ ਵਿਚ ਇਲਾਜ ਚੱਲ ਰਿਹਾ ਸੀ। ਲਾਲਜੀ ਟੰਡਨ ਭਾਜਪਾ ਦੇ ਵੱਡੇ ਨੇਤਾਵਾਂ ਵਿਚੋਂ ਇਕ ਸਨ ਅਤੇ ਉਹ ਅਟਲ ਬਿਹਾਰੀ ਵਾਜਪਾਈ ਦੇ ਕਰੀਬੀਆਂ ਵਿਚ ਰਹੇ। ਲਾਲਜੀ ਟੰਡਨ ਦੇ ਦਿਹਾਂਤ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸ਼ਟਰਪਤੀ ਰਾਮਨਾਥ ਕੋਵਿੰਦ, ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਅਰਵਿੰਦ ਕੇਜਰੀਵਾਲ ਸਮੇਤ ਸਮੁੱਚੀਆਂ ਰਾਜਨੀਤਕ ਪਾਰਟੀਆਂ ਦੇ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।