![](https://parvasinewspaper.com/wp-content/uploads/2020/07/6-1-300x200.jpg)
ਕਾਂਗਰਸ ਹਾਈਕਮਾਨ ਨੂੰ ਵੀ ਕਿਸਾਨ ਵਿਰੋਧੀ ਫੈਸਲਿਆਂ ਖਿਲਾਫ ਆਵਾਜ਼ ਚੁੱਕਣ ਲਈ ਕਿਹਾ
ਅੰਮ੍ਰਿਤਸਰ/ਬਿਊਰੋ ਨਿਊਜ਼
ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਖੇਤੀ ਆਰਡੀਨੈਂਸਾਂ ਖਿਲਾਫ ਕਿਸਾਨਾਂ ਵਲੋਂ ਲਗਾਤਾਰ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਲੰਘੇ ਕੱਲ੍ਹ ਪੂਰੇ ਪੰਜਾਬ ਵਿਚ ਕਿਸਾਨਾਂ ਨੇ ਟਰੈਕਟਰਾਂ ‘ਤੇ ਰੋਸ ਵਿਖਾਵੇ ਕੀਤੇ। ਇਸੇ ਤਹਿਤ ਅੱਜ ਅੰਮ੍ਰਿਤਸਰ ਵਿਚ ਕਿਸਾਨ ਮਜ਼ਦੂਰ ਸੰਘਰਸ ਕਮੇਟੀ ਪੰਜਾਬ ਵਲੋਂ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਘਰ ਨੇੜੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਕੇਂਦਰ ਸਮੇਤ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂਆਂ ਦਾ ਔਜਲਾ ਨੂੰ ਕਹਿਣਾ ਸੀ ਕਿ ਤੁਸੀਂ ਕਾਂਗਰਸ ਪ੍ਰਧਾਨ ਨੂੰ ਖੇਤੀ ਆਰਡੀਨੈਂਸਾਂ ਖਿਲਾਫ ਚਿੱਠੀ ਲਿਖੋ ਅਤੇ ਕਹੋ ਕਿ ਉਹ ਮੋਦੀ ਸਰਕਾਰ ਕੋਲ ਇਹ ਆਰਡੀਨੈਂਸ ਰੱਦ ਕਰਵਾਉਣ ਲਈ ਅਵਾਜ਼ ਚੁੱਕਣ। ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਇਹ ਕਾਲੇ ਕਾਨੂੰਨ ਵਾਪਸ ਨਹੀਂ ਲਏ ਜਾਂਦੇ, ਉਦੋਂ ਤੱਕ ਇਸੇ ਤਰ੍ਹਾਂ ਸੰਘਰਸ਼ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਤਾਂ ਖੇਤੀ ਆਰਡੀਨੈਂਸਾਂ ਦਾ ਵਿਰੋਧ ਕਰਦੀ ਹੈ, ਪਰ ਕਾਂਗਰਸ ਹਾਈਕਮਾਨ ਨੇ ਇਸਦਾ ਅਜੇ ਤੱਕ ਵਿਰੋਧ ਨਹੀਂ ਕੀਤਾ।