![](https://parvasinewspaper.com/wp-content/uploads/2020/07/8-300x200.jpg)
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ – ਸਿੱਖੀ ਖ਼ਿਲਾਫ਼ ਹੋ ਰਹੇ ਕੂੜ ਪ੍ਰਚਾਰ ਨੂੰ ਪਵੇਗੀ ਠੱਲ
ਫਤਿਹਗ਼ੜ ਸਾਹਿਬ/ਬਿਊਰੋ ਨਿਊਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ੋਸ਼ਲ ਮੀਡੀਆ ‘ਤੇ ਸੋਸ਼ਲ ਪਲੇਟਫਾਰਮ ਬਣਾਇਆ ਜਾ ਰਿਹਾ ਹੈ। ਇਸ ਸਬੰਧੀ ਫਤਹਿਗੜ੍ਹ ਸਾਹਿਬ ਵਿਖੇ ਗਿਆਨੀ ਹਰਪ੍ਰੀਤ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਅਜਿਹੇ ਪਲੇਟਫਾਰਮ ਨਾਲ ਸਿੱਖੀ ਖ਼ਿਲਾਫ਼ ਹੋ ਰਹੇ ਕੂੜ ਪ੍ਰਚਾਰ ਨੂੰ ਠੱਲ ਪੈ ਸਕੇਗੀ। ਉਨ੍ਹਾਂ ਕਿਹਾ ਕਿ ਇਸ ਪਲੇਟਫਾਰਮ ‘ਤੇ ਜਿੱਥੇ ਕੂੜ ਪ੍ਰਚਾਰ ਸਬੰਧੀ ਸਚਾਈ ਪੇਸ਼ ਕੀਤੀ ਜਾਵੇਗੀ, ਉੱਥੇ ਸਿੱਖੀ ਨੂੰ ਪ੍ਰਫੁਲਿਤ ਕਰਨ ਲਈ ਨਵੀਆਂ ਖੋਜਾਂ ਵੀ ਅਪਲੋਡ ਕੀਤੀਆਂ ਜਾਣਗੀਆਂ। ਉਨ੍ਹਾਂ ਲਾਪਤਾ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 267 ਸਰੂਪਾਂ ਸਬੰਧੀ ਕਿਹਾ ਕਿ ਇਸ ਬਾਰੇ ਜਾਂਚ ਸ਼ੁਰੂ ਹੋ ਗਈ ਹੈ, ਜੋ ਜਲਦੀ ਹੀ ਮੁਕੰਮਲ ਹੋ ਜਾਵੇਗੀ।