
ਸਿੱਖਿਆ ਮੰਤਰੀ ਨੇ ਕੈਪਟਨ ਅਮਰਿੰਦਰ ਅਤੇ ਸਰਕਾਰੀ ਸਕੂਲਾਂ ਦੀ ਕੀਤੀ ਤਾਰੀਫ
ਮੁਹਾਲੀ/ਬਿਊਰੋ ਨਿਊਜ਼
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਜ 12ਵੀਂ ਜਮਾਤ ਦੇ ਨਤੀਜੇ ਦਾ ਐਲਾਨ ਕਰ ਦਿੱਤਾ। ਇਸ ਵਾਰ ਕਿਸੇ ਵੀ ਵਿਦਿਆਰਥੀ ਨੂੰ ਪਹਿਲੇ, ਦੂਜੇ ਜਾਂ ਤੀਜੇ ਸਥਾਨ ‘ਤੇ ਆਇਆ ਨਹੀਂ ਐਲਾਨਿਆ ਗਿਆ ਅਤੇ ਸਰਕਾਰੀ ਸਕੂਲਾਂ ਦੇ ਨਤੀਜੇ ਪ੍ਰਾਈਵੇਟ ਸਕੂਲਾਂ ਨਾਲੋਂ ਵਧੀਆ ਰਹੇ। ਧਿਆਨ ਰਹੇ ਕਿ ਸਰਕਾਰੀ ਸਕੂਲਾਂ ਦੀ ਪਾਸ ਫ਼ੀਸਦੀ 94.32 ਫੀਸਦੀ ਰਹੀ ਹੈ, ਜਦਕਿ ਐਫਿਲੀਏਟਿਡ ਸਕੂਲਾਂ ਦੀ 91.84 ਫ਼ੀਸਦੀ ਤੇ ਐਸੋਸ਼ੀਏਟਿਡ ਸਕੂਲਾਂ ਦੀ 87.04 ਫ਼ੀਸਦੀ ਰਹੀ ਹੈ। ਇਸ ਵਾਰ ਫਿਰ ਲੜਕੀਆਂ ਨੇ ਵੱਧ ਪੁਜ਼ੀਸ਼ਨਾਂ ਹਾਸਲ ਕਰਕੇ ਆਪਣੀ ਝੰਡੀ ਬਰਕਰਾਰ ਰੱਖੀ। ਇਸੇ ਦੌਰਾਨ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਸਿੱਖਿਆ ਦਾ ਪੱਧਰ ਉਚਾ ਚੁੱਕਣ ਲਈ ਲਗਾਤਾਰ ਅਣਥੱਕ ਕੋਸ਼ਿਸ਼ਾਂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕੋਸ਼ਿਸ਼ਾਂ ਸਦਕਾ ਹੀ ਸਰਕਾਰੀ ਸਕੂਲਾਂ ਦੇ ਨਤੀਜੇ ਵਧੀਆ ਆ ਰਹੇ ਹਨ।