28.2 C
Toronto
Monday, August 10, 2026
spot_img
Homeਪੰਜਾਬਪੰਜਾਬ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 11 ਹਜ਼ਾਰ ਤੋਂ ਪਾਰ

ਪੰਜਾਬ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 11 ਹਜ਼ਾਰ ਤੋਂ ਪਾਰ

ਪੰਜਾਬ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 11 ਹਜ਼ਾਰ ਤੋਂ ਪਾਰ
Image Courtesy :jagbani(punjabkesar)

ਭਾਰਤ ਵਿਚ ਲੰਘੇ 24 ਘੰਟਿਆਂ ਦੌਰਾਨ 37 ਹਜ਼ਾਰ ਦੇ ਕਰੀਬ ਆਏ ਕਰੋਨਾ ਦੇ ਹੋਰ ਮਾਮਲੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 11 ਹਜ਼ਾਰ ਤੋਂ ਪਾਰ ਹੋ ਗਿਆ ਹੈ। ਪੰਜਾਬ ਵਿਚ 7200 ਤੋਂ ਜ਼ਿਆਦਾ ਕਰੋਨਾ ਮਰੀਜ਼ ਸਿਹਤਯਾਬ ਵੀ ਹੋਏ ਅਤੇ ਹੁਣ ਕਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ 3200 ਤੋਂ ਜ਼ਿਆਦਾ ਹੈ। ਧਿਆਨ ਰਹੇ ਕਿ ਪੰਜਾਬ ਵਿਚ ਕਰੋਨਾ ਕਾਰਨ ਹੁਣ ਤੱਕ 262 ਵਿਅਕਤੀਆਂ ਦੀ ਜਾਨ ਵੀ ਜਾ ਚੁੱਕੀ ਹੈ।
ਇਸੇ ਦੌਰਾਨ ਭਾਰਤ ਵਿਚ ਵੀ ਕਰੋਨਾ ਪੀੜਤਾਂ ਦੀ ਗਿਣਤੀ 11 ਲੱਖ 58 ਹਜ਼ਾਰ ਤੋਂ ਟੱਪ ਚੁੱਕੀ ਹੈ ਅਤੇ ਲੰਘੇ 24 ਘੰਟਿਆਂ ਦੌਰਾਨ ਵੀ 37 ਹਜ਼ਾਰ ਦੇ ਕਰੀਬ ਕਰੋਨਾ ਦੇ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਧਿਆਨ ਰਹੇ ਕਿ ਭਾਰਤ ਵਿਚ 7 ਲੱਖ 25 ਹਜ਼ਾਰ ਤੋਂ ਜ਼ਿਆਦਾ ਕਰੋਨਾ ਪੀੜਤ ਤੰਦਰੁਸਤ ਵੀ ਹੋਏ ਅਤੇ ਮਰਨ ਵਾਲਿਆਂ ਦਾ ਅੰਕੜਾ ਵੀ 28 ਹਜ਼ਾਰ ਤੋਂ ਪਾਰ ਹੋ ਚੁੱਕਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਸਮੇਂ ਭਾਰਤ ਵਿਚ ਦੁਨੀਆ ਦੇ ਸਾਰੇ ਮੁਲਕਾਂ ਤੋਂ ਜ਼ਿਆਦਾ ਤੇਜ਼ੀ ਨਾਲ ਕਰੋਨਾ ਦੇ ਕੇਸ ਵਧ ਰਹੇ ਹਨ।

RELATED ARTICLES
POPULAR POSTS