Breaking News
Home / ਪੰਜਾਬ / ਕਿਸਾਨ ਵਿਰੋਧੀ ਖੇਤੀ ਆਰਡੀਨੈਂਸਾਂ ਖਿਲਾਫ ਪੰਜਾਬ ‘ਚ ਪ੍ਰਦਰਸ਼ਨ ਲਗਾਤਾਰ ਜਾਰੀ

ਕਿਸਾਨ ਵਿਰੋਧੀ ਖੇਤੀ ਆਰਡੀਨੈਂਸਾਂ ਖਿਲਾਫ ਪੰਜਾਬ ‘ਚ ਪ੍ਰਦਰਸ਼ਨ ਲਗਾਤਾਰ ਜਾਰੀ

Image Courtesy :jagbani(punjabkesar)

ਕਿਸਾਨ ਆਗੂਆਂ ਨੇ ਸਾੜੀਆਂ ਆਰਡੀਨੈਂਸਾਂ ਦੀਆਂ ਕਾਪੀਆਂ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰ ਦੀ ਮੋਦੀ ਸਰਕਾਰ ਨੇ ਖੇਤੀ ਆਰਡੀਨੈਂਸਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਕਿਸਾਨ ਵਿਰੋਧੀ ਇਸ ਫੈਸਲੇ ਖਿਲਾਫ ਪੰਜਾਬ ਵਿਚ ਲਗਾਤਾਰ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਇਸੇ ਤਹਿਤ ਅੱਜ ਵੀ ਭਾਰਤੀ ਕਿਸਾਨ ਯੂਨੀਅਨ ਨੇ ਰਾਜਪੁਰਾ ਵਿਚ ਕਿਸਾਨ ਵਿਰੋਧੀ ਖੇਤੀ ਆਰਡੀਨੈਂਸਾਂ ਦੀਆਂ ਕਾਪੀਆਂ ਸਾੜੀਆਂ ਅਤੇ ਨਰਿੰਦਰ ਮੋਦੀ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸੇ ਦੌਰਾਨ ਬਰਨਾਲਾ ਵਿਚ ਵੀ ਰੋਸ ਪ੍ਰਦਰਸ਼ਨ ਕੀਤੇ ਗਏ ਅਤੇ ਮੋਦੀ ਸਰਕਾਰ ਦੇ ਪੁਤਲੇ ਵੀ ਸਾੜੇ ਗਏ। ਕਿਸਾਨਾਂ ਨੇ ਕੇਂਦਰ ਸਰਕਾਰ ਵਿਚ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਖਿਲਾਫ ਵੀ ਨਾਅਰੇਬਾਜ਼ੀ ਕੀਤੀ ਅਤੇ ਕਿਹਾ ਕਿ ਕਿਸਾਨ ਵਿਰੋਧੀ ਖੇਤੀ ਆਰਡੀਨੈਂਸਾਂ ‘ਤੇ ਹਰਸਿਮਰਤ ਕੌਰ ਬਾਦਲ ਦੇ ਦਸਤਖਤ ਹੋਏ ਹਨ।
ਧਿਆਨ ਰਹੇ ਕਿ ਲੰਘੇ ਕੱਲ੍ਹ ਵੱਡੀ ਗਿਣਤੀ ਕਿਸਾਨਾਂ ਨੇ ਬਾਦਲਾਂ ਦੀ ਰਿਹਾਇਸ਼ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਸੀ ਅਤੇ ਪੁਲਿਸ ਨੇ ਕਿਸਾਨਾਂ ‘ਤੇ ਲਾਠੀਚਾਰਜ ਵੀ ਕਰ ਦਿੱਤਾ ਸੀ। ਹੁਣ ਕਿਸਾਨ ਆਗੂਆਂ ‘ਤੇ ਕੇਸ ਵੀ ਦਰਜ ਹੋ ਗਏ ਹਨ ਕਿ ਇਨ੍ਹਾਂ ਨੇ ਕਰੋਨਾ ਕਾਲ ਦੌਰਾਨ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਨਹੀਂ ਕੀਤੀ। ਇਸ ਤੋਂ ਬਾਅਦ ਕਿਸਾਨ ਆਗੂਆਂ ਨੇ ਦਰਜ ਹੋਏ ਮਾਮਲਿਆਂ ਖਿਲਾਫ ਪੱਕੇ ਮੋਰਚੇ ਲਾਉਣ ਦਾ ਐਲਾਨ ਵੀ ਕਰ ਦਿੱਤਾ।

Check Also

ਭਾਜਪਾ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਨੇ ਮੋਰਿੰਡਾ, ਸ੍ਰੀ ਚਮਕੌਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਚੋਣ ਪ੍ਰਚਾਰ ਕੀਤਾ 

ਮੋਰਿੰਡਾ : ਸ੍ਰੀ ਅਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਨੇ ਆਪਣੀ ਚੋਣ ਮੁਹਿੰਮ …