ਗਿਆਨੀ ਹਰਪ੍ਰੀਤ ਸਿੰਘ ਦੀ ਅਪੀਲ – ਇਸ ਮੁੱਦੇ ‘ਤੇ ਸਿਆਸੀ ਰੋਟੀਆਂ ਨਾ ਸੇਕੀਆਂ ਜਾਣ
ਅੰਮ੍ਰਿਤਸਰ/ਬਿਊਰੋ ਨਿਊਜ਼
ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ 267 ਸਰੂਪਾਂ ਸਬੰਧੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਨਿੱਜੀ ਸਹਾਇਕ ਮਹਿੰਦਰ ਸਿੰਘ ਆਲੀ ਵਲੋਂ ਮੀਟਿੰਗ ਕੀਤੀ ਗਈ। ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ 267 ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਰਿਕਾਰਡ ਵਿਚ ਘੱਟ ਹੋਣ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮਾਮਲੇ ‘ਤੇ ਕਾਰਵਾਈ ਕਰਦਿਆਂ 2 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ। ਜਿਸ ਦੀ ਜਾਂਚ ਸੇਵਾਮੁਕਤ ਜਸਟਿਸ ਨਵੀਤਾ ਸਿੰਘ ਪੰਜਾਬ ਐਂਡ ਹਰਿਆਣਾ ਹਾਈਕੋਰਟ ਅਤੇ ਐਡਵੋਕੇਟ ਈਸ਼ਰ ਸਿੰਘ ਤੇਲੰਗਨਾ ਹਾਈਕੋਰਟ ਵਲੋਂ ਕਰਵਾਈ ਜਾ ਰਹੀ ਹੈ। ਜਾਂਚ ਕਮੇਟੀ ਨੂੰ ਰਿਪੋਰਟ ਪੇਸ਼ ਕਰਨ ਲਈ ਇਕ ਮਹੀਨੇ ਦਾ ਸਮਾਂ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸਦੀ ਤਫ਼ਤੀਸ਼ ਵਿਚ ਦੋਸ਼ੀ ਪਾਏ ਜਾਣ ਵਾਲਿਆਂ ‘ਤੇ ਬਣਦੀ ਕਾਰਵਾਈ ਕੀਤੀ ਜਾਵੇਗੀ । ਇਸ ਦੇ ਨਾਲ ਹੀ ਗਿਆਨੀ ਹਰਪ੍ਰੀਤ ਸਿੰਘ ਹੋਰਾਂ ਨੇ ਅਪੀਲ ਕੀਤੀ ਕਿ ਇਸ ਮੁੱਦੇ ‘ਤੇ ਸਿਆਸੀ ਰੋਟੀਆਂ ਨਾ ਸੇਕੀਆਂ ਜਾਣ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …