Breaking News
Home / ਪੰਜਾਬ / ਪੰਜਾਬ ‘ਚ ਕਰੋਨਾ ਮਰੀਜ਼ਾਂ ਦੀ ਗਿਣਤੀ ਸਾਢੇ 11 ਹਜ਼ਾਰ ਤੱਕ ਅੱਪੜੀ

ਪੰਜਾਬ ‘ਚ ਕਰੋਨਾ ਮਰੀਜ਼ਾਂ ਦੀ ਗਿਣਤੀ ਸਾਢੇ 11 ਹਜ਼ਾਰ ਤੱਕ ਅੱਪੜੀ

Image Courtesy : ਏਬੀਪੀ ਸਾਂਝਾ

ਭਾਰਤ ‘ਚ ਕਰੋਨਾ ਪੀੜਤਾਂ ਦਾ ਅੰਕੜਾ 12 ਲੱਖ ਤੱਕ ਅੱਪੜਿਆ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ ਸਾਢੇ 11 ਹਜ਼ਾਰ ਤੱਕ ਅੱਪੜ ਗਈ ਹੈ ਅਤੇ 7400 ਤੋਂ ਜ਼ਿਆਦਾ ਕਰੋਨਾ ਪੀੜਤ ਤੰਦਰੁਸਤ ਵੀ ਹੋਏ ਹਨ। ਪੰਜਾਬ ਵਿਚ ਕਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ 3300 ਤੋਂ ਜ਼ਿਆਦਾ ਹੈ ਅਤੇ ਮੌਤਾਂ ਦੀ ਗਿਣਤੀ ਵੀ 267 ਤੱਕ ਪਹੁੰਚ ਚੁੱਕੀ ਹੈ। ਧਿਆਨ ਰਹੇ ਕਿ ਹੁਣ ਪੰਜਾਬ ਵਿਚ ਰੋਜ਼ਾਨਾ 400 ਦੇ ਕਰੀਬ ਕਰੋਨਾ ਮਾਮਲਿਆਂ ਦੀ ਪੁਸ਼ਟੀ ਹੋ ਰਹੀ ਹੈ। ਇਸਦੇ ਚੱਲਦਿਆਂ ਪੰਜਾਬ ਸਰਕਾਰ ਕੋਵਿਡ ਟੈਸਟਿੰਗ ਸਮਰੱਥਾ ਨੂੰ ਵਧਾਉਣ ਲਈ 7 ਆਟੋਮੈਟਿਕ ਮਸ਼ੀਨਾਂ ਖਰੀਦੇਗੀ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਹੋਈ ਕੈਬਨਿਟ ਦੀ ਮੀਟਿੰਗ ਵਿਚ ਲਿਆ ਗਿਆ। ਉਧਰ ਦੂਜੇ ਪਾਸੇ ਭਾਰਤ ਵਿਚ ਕਰੋਨਾ ਪੀੜਤਾਂ ਦਾ ਅੰਕੜਾ 12 ਲੱਖ ਤੱਕ ਅੱਪੜ ਗਿਆ ਹੈ ਅਤੇ ਲੰਘੇ 24 ਘੰਟਿਆਂ ਵਿਚ ਵੀ 40 ਹਜ਼ਾਰ ਦੇ ਕਰੀਬ ਕਰੋਨਾ ਮਰੀਜ਼ਾਂ ਦੀ ਪਹਿਚਾਣ ਹੋਈ ਹੈ। ਧਿਆਨ ਰਹੇ ਕਿ ਭਾਰਤ ਵਿਚ ਹੁਣ ਤੱਕ 7 ਲੱਖ 53 ਹਜ਼ਾਰ ਤੋਂ ਜ਼ਿਆਦਾ ਕਰੋਨਾ ਮਰੀਜ਼ ਸਿਹਤਯਾਬ ਹੋਏ ਹਨ ਅਤੇ 29 ਹਜ਼ਾਰ ਦੇ ਕਰੀਬ ਕਰੋਨਾ ਪੀੜਤਾਂ ਦੀ ਜਾਨ ਵੀ ਜਾ ਚੁੱਕੀ ਹੈ।

Check Also

ਕਾਂਗਰਸੀ MP ਜਸਬੀਰ ਸਿੰਘ ਡਿੰਪਾ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਟਿਕਟ ਦੀ ਦਾਅਵੇਦਾਰੀ ਛੱਡੀ

ਕਿਹਾ : ਟਿਕਟ ਮਿਲੇ ਜਾਂ ਨਾ ਮਿਲੇ ਕਾਂਗਰਸ ਪਾਰਟੀ ਵਿਚ ਹੀ ਰਹਾਂਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ …