ਟਰੰਪ ਨੇ ਕਿਹਾ -ਕਰੋਨਾ ਦੇ ਟੈਸਟ ਕਰਨ ‘ਚ ਅਮਰੀਕਾ ਅੱਵਲ ਅਤੇ ਭਾਰਤ ਦਾ ਨੰਬਰ ਦੂਜਾ
ਵਾਸ਼ਿੰਗਟਨ/ਬਿਊਰੋ ਨਿਊਜ਼
ਦੁਨੀਆ ਭਰ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ ਡੇਢ ਕਰੋੜ ਤੋਂ ਪਾਰ ਹੋ ਗਿਆ ਅਤੇ 91 ਲੱਖ ਤੋਂ ਵੀ ਜ਼ਿਆਦਾ ਕਰੋਨਾ ਪੀੜਤ ਸਿਹਤਯਾਬ ਵੀ ਹੋਏ ਹਨ। ਧਿਆਨ ਰਹੇ ਕਿ ਸੰਸਾਰ ਵਿਚ ਹੁਣ ਤੱਕ 6 ਲੱਖ 21 ਹਜ਼ਾਰ ਦੇ ਕਰੀਬ ਕਰੋਨਾ ਮਰੀਜ਼ਾਂ ਦੀ ਜਾਨ ਜਾ ਚੁੱਕੀ ਹੈ।
ਕਰੋਨਾ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਦੇਸ਼ਾਂ ਦੀ ਸੂਚੀ ਵਿਚ ਅਮਰੀਕਾ ਚੋਟੀ ‘ਤੇ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੋਵਿਡ-19 ਮਹਾਂਮਾਰੀ ਨੂੰ ਲੈ ਕੇ ਆਪਣੀ ਸਰਕਾਰ ਵਲੋਂ ਚੁੱਕੇ ਗਏ ਕਦਮਾਂ ਦੀ ਜਾਣਕਾਰੀ ਦਿੱਤੀ। ਟਰੰਪ ਨੇ ਕਿਹਾ ਕਿ ਕਰੋਨਾ ਵਾਇਰਸ ਟੈਸਟਿੰਗ ਦੇ ਮਾਮਲੇ ਵਿਚ ਅਮਰੀਕਾ ਦੁਨੀਆ ਵਿਚ ਸਭ ਤੋਂ ਅੱਗੇ ਹੈ ਤੇ ਭਾਰਤ ਦੂਸਰੇ ਸਥਾਨ ‘ਤੇ ਹੈ। ਧਿਆਨ ਰਹੇ ਕਿ ਅਮਰੀਕਾ ਵਿਚ ਕਰੋਨਾ ਪੀੜਤਾਂ ਦੀ ਗਿਣਤੀ 40 ਲੱਖ ਦੇ ਕਰੀਬ ਹੈ।
Check Also
ਰੂਸ ਨੇ ਯੂਕਰੇਨ ’ਤੇ ਬੈਲਿਸਟਿਕ ਮਿਜ਼ਾਈਲ ਦਾਗ ਕੇ ਕੀਤੀ ਟੈਸਟਿੰਗ
ਪੂਤਿਨ ਦੀ ਧਮਕੀ : ਯੂਕਰੇਨ ਦੀ ਮੱਦਦ ਕਰਨ ਵਾਲਿਆਂ ’ਤੇ ਕਰਾਂਗੇ ਹਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ …