
ਡਬਲਿਊ ਐਚ ਓ ਨੇ ਕਿਹਾ – ਕਰੋਨਾ ਵੈਕਸੀਨ ਦੀ 2021 ਤੋਂ ਪਹਿਲਾ ਕੋਈ ਉਮੀਦ ਨਹੀਂ
ਵਾਸ਼ਿੰਗਟਨ/ਬਿਊਰੋ ਨਿਊਜ਼
ਦੁਨੀਆ ਭਰ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 1 ਕਰੋੜ 54 ਲੱਖ ਤੋਂ ਪਾਰ ਹੋ ਗਈ ਅਤੇ 94 ਲੱਖ ਤੋਂ ਜ਼ਿਆਦਾ ਕਰੋਨਾ ਪੀੜਤ ਸਿਹਤਯਾਬ ਵੀ ਹੋਏ ਹਨ। ਧਿਆਨ ਰਹੇ ਕਿ ਦੁਨੀਆ ਭਰ ਵਿਚ ਹੁਣ ਤੱਕ 6 ਲੱਖ 31 ਹਜ਼ਾਰ ਤੋਂ ਜ਼ਿਆਦਾ ਕਰੋਨਾ ਪੀੜਤਾਂ ਦੀ ਮੌਤ ਵੀ ਹੋ ਚੁੱਕੀ ਹੈ। ਅਮਰੀਕਾ ਵਿਚ ਇਕ ਦਿਨ ‘ਚ ਹੀ 71 ਹਜ਼ਾਰ ਤੋਂ ਜ਼ਿਆਦਾ ਕਰੋਨਾ ਮਾਮਲੇ ਸਾਹਮਣੇ ਆਉਣ ਨਾਲ ਕਰੋਨਾ ਪੀੜਤਾਂ ਦਾ ਅੰਕੜਾ 41 ਲੱਖ ਤੋਂ ਪਾਰ ਜਾ ਚੁੱਕਾ ਹੈ।
ਇਸਦੇ ਚੱਲਦਿਆਂ ਵਿਸ਼ਵ ਸਿਹਤ ਸੰਗਠਨ ਦਾ ਕਹਿਣਾ ਹੈ ਕਿ ਅਗਲੇ ਸਾਲ ਤੋਂ ਪਹਿਲਾਂ ਕਰੋਨਾ ਵਾਇਰਸ ਦੀ ਵੈਕਸੀਨ ਬਣਨ ਦੀ ਕੋਈ ਉਮੀਦ ਨਹੀਂ ਹੈ। ਡਬਲਿਊ. ਐਚ. ਓ. ਦੇ ਕਾਰਜਕਾਰੀ ਡਾਇਰੈਕਟਰ ਮਾਈਕ ਰੇਆਨ ਨੇ ਕਿਹਾ ਕਿ ਕਰੋਨਾ ਵਾਇਰਸ ਦੀ ਵੈਕਸੀਨ ਬਣਨ ਦੇ ਮਾਮਲੇ ਵਿਚ ਖ਼ੋਜੀਆਂ ਨੂੰ ਸਹੀ ਕਾਮਯਾਬੀ ਮਿਲ ਰਹੀ ਹੈ ਪਰੰਤੂ ਸਾਲ 2021 ਦੇ ਸ਼ੁਰੂਆਤੀ ਦਿਨਾਂ ਤੋਂ ਪਹਿਲਾਂ ਉਸਦੀ ਉਮੀਦ ਨਹੀਂ ਕੀਤੀ ਜਾ ਸਕਦੀ ਹੈ।