ਨਵੀਂ ਦਿੱਲੀ/ਬਿਊਰੋ ਨਿਊਜ਼
ਥਲ ਸੈਨਾ ਨੇ ਅੱਜ ਕਿਹਾ ਹੈ ਕਿ ਕੇਂਦਰ ਸਰਕਾਰ ਨੇ ਫੌਜ ਵਿਚ ਮਹਿਲਾ ਅਧਿਕਾਰੀਆਂ ਨੂੰ ਸਥਾਈ ਕਮਿਸ਼ਨ ਲਈ ਮਨਜ਼ੂਰੀ ਦੇਣ ਲਈ ਹੁਕਮ ਜਾਰੀ ਕਰ ਦਿੱਤਾ ਹੈ। ਥਲ ਸੈਨਾ ਦੇ ਬੁਲਾਰੇ ਕਰਨਲ ਅਮਨ ਆਨੰਦ ਨੇ ਕਿਹਾ ਕਿ ਸਰਕਾਰ ਦੇ ਨਿਰਦੇਸ਼ ਨਾਲ ਮਹਿਲਾ ਅਫਸਰਾਂ ਲਈ ਥਲ ਸੈਨਾ ਵਿਚ ਵੱਡੀ ਭੂਮਿਕਾ ਨਿਭਾਉਣ ਦਾ ਰਾਹ ਪੱਧਰਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ “ਇਹ ਹੁਕਮ ਭਾਰਤੀ ਫੌਜ ਦੀਆਂ ਸਾਰੀਆਂ 10 ਸ਼੍ਰੇਣੀਆਂ ‘ਤੇ ਲਾਗੂ ਹੋ ਗਿਆ ਹੈ। ਪਹਿਲਾਂ ਇਨ੍ਹਾਂ ਸ਼੍ਰੇਣੀਆਂ ਵਿੱਚ ਮਹਿਲਾਵਾਂ ਨੂੰ ਸਿਰਫ਼ ਸ਼ਾਰਟ ਸਰਵਿਸ ਕਮਿਸ਼ਨਡ (ਐਸਐਸਸੀ) ਦਿੱਤਾ ਜਾਂਦਾ ਸੀ ਜਦ ਕਿ ਹੁਣ ਸਥਾਈ ਕਮਿਸ਼ਨ ਮਿਲੇਗਾ।
Check Also
ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ
ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …