
ਕਿਹਾ – ਅਕਾਲੀ ਦਲ ਹਮੇਸ਼ਾ ਕਿਸਾਨਾਂ ਲਈ ਲੜਾਈ ਲੜਦਾ ਰਹੇਗਾ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀਡੀਓ ਕਾਨਫਰੰਸਿਗ ਜਰੀਏ ਮੀਡੀਆ ਨਾਲ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਰਕਾਰ ਨੂੰ ਚੋਣ ਮੈਨੀਫੈਸਟੋ ਵਿਚ ਕੀਤੇ ਹੋਏ ਵਾਅਦੇ ਯਾਦ ਕਰਵਾਏ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਆਪਣੇ ਸਾਢੇ ਤਿੰਨ ਸਾਲ ਦੀਆਂ ਨਾਕਾਮੀਆਂ ‘ਤੇ ਪਰਦਾ ਪਾਉਣ ਲਈ ਅਕਾਲੀ ਦਲ ਖ਼ਿਲਾਫ਼ ਗਲਤ ਪ੍ਰਚਾਰ ਕਰ ਰਹੀ ਹੈ। ਇਸ ਮੌਕੇ ਸੁਖਬੀਰ ਬਾਦਲ ਨੇ ਕਿਸਾਨਾਂ ਦੀ ਸਬਸਿਡੀ ਅਤੇ ਐਮ.ਐਸ.ਪੀ ਦਾ ਮੁੱਦਾ ਵੀ ਚੁੱਕਿਆ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਕਿਸਾਨਾਂ ਦੇ ਹੱਕਾਂ ਲਈ ਲੜਾਈ ਲੜਦਾ ਰਹੇਗਾ।