ਤਿੰਨ ਖਿਡਾਰੀਆਂ ਨੂੰ ਦਿੱਤੇ 50-50 ਲੱਖ ਰੁਪਏ
ਚੰਡੀਗੜ੍ਹ/ਬਿਊਰੋ ਨਿਊਜ਼
ਕੈਪਟਨ ਅਮਰਿੰਦਰ ਸਰਕਾਰ ਨੇ ਪੈਰਾ ਏਸ਼ੀਆਈ ਖੇਡਾਂ ਵਿਚ ਕਾਂਸੇ ਦੇ ਤਮਗੇ ਜਿੱਤਣ ਵਾਲੇ ਪੰਜਾਬ ਦੇ ਤਿੰਨ ਖਿਡਾਰੀਆਂ ਦੀ ਹੌਸਲਾ ਅਫਜਾਈ ਕੀਤੀ ਹੈ। ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਪੈਰਾ ਏਸ਼ੀਆਈ ਖੇਡਾਂ ਵਿਚ ਕਾਂਸੇ ਦੇ ਤਮਗੇ ਜਿੱਤਣ ਵਾਲੇ ਜਲੰਧਰ ਦੇ ਪਾਵਰ ਲਿਫਟਰ ਪਰਮਜੀਤ ਕੁਮਾਰ, ਸੰਗਰੂਰ ਦੇ ਮੁਹੰਮਦ ਯਾਸੀਰ ਅਤੇ ਪਟਿਆਲਾ ਦੇ ਬੈਡਮਿੰਟਨ ਖਿਡਾਰੀ ਰਾਜ ਕੁਮਾਰ ਨੂੰ ਚੰਡੀਗੜ੍ਹ ‘ਚ 50-50 ਲੱਖ ਰੁਪਏ ਦੇ ਕੇ ਸਨਮਾਨਤ ਕੀਤਾ। ਖੇਡ ਮੰਤਰੀ ਰਾਣਾ ਸੋਢੀ ਨੇ ਇਨ੍ਹਾਂ ਖਿਡਾਰੀਆਂ ਨੂੰ ਨੌਕਰੀਆਂ ਦੇ ਮੌਕੇ ਪ੍ਰਦਾਨ ਕਰਨ ਦੇ ਨਾਲ-ਨਾਲ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ। ਸੋਢੀ ਨੇ ਦੱਸਿਆ ਕਿ ਤਮਗ਼ਾ ਜੇਤੂ ਖਿਡਾਰੀਆਂ ਨੂੰ ਨਗਦ ਪੁਰਸਕਾਰਾਂ ਨਾਲ ਸਨਮਾਨਿਤ ਕਰਨ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਸੂਚੀ ਬਣਾਈ ਗਈ ਹੈ।
Check Also
ਕਰਨਲ ਬਾਠ ਕੁੱਟਮਾਰ ਮਾਮਲੇ ’ਚ ਐਸਆਈਟੀ ਦਾ ਗਠਨ
ਆਈਪੀਐਸ ਅਧਿਕਾਰੀ ਮਨਜੀਤ ਸ਼ਿਓਰਾਨ ਨੂੰ ਜਾਂਚ ਟੀਮ ਦਾ ਬਣਾਇਆ ਮੁਖੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ …