-2.5 C
Toronto
Wednesday, February 25, 2026
spot_img
Homeਪੰਜਾਬਸੁਰੇਸ਼ ਕੁਮਾਰ ਨੂੰ ਮੁੜ ਮਨਾਇਆ ਕੈਪਟਨ ਨੇ - ਚਰਚਾਵਾਂ ਜਾਰੀ

ਸੁਰੇਸ਼ ਕੁਮਾਰ ਨੂੰ ਮੁੜ ਮਨਾਇਆ ਕੈਪਟਨ ਨੇ – ਚਰਚਾਵਾਂ ਜਾਰੀ

Image Courtesy :jagbani(punjabkesar)

ਕੈਪਟਨ ਅਮਰਿੰਦਰ ਨੇ ਚੀਫ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨਾਲ ਕੀਤੀ ਮੀਟਿੰਗ
ਚੰਡੀਗੜ੍ਹ/ਬਿਊਰੋ ਨਿਊਜ਼
ਚੀਫ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਦੇ ਅਸਤੀਫੇ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ਦੇ ਵਿਚ ਖਬਰ ਆ ਰਹੀ ਹੈ ਕਿ ਅਮਰਿੰਦਰ ਸਿੰਘ ਨੇ ਇਕ ਵਾਰ ਫਿਰ ਤੋਂ ਸੁਰੇਸ਼ ਕੁਮਾਰ ਨੂੰ ਮਨਾ ਲਿਆ ਹੈ। ਜਾਣਕਾਰੀ ਮਿਲੀ ਹੈ ਕਿ ਸੁਰੇਸ਼ ਕੁਮਾਰ ਦੀ ਮੀਟਿੰਗ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਦਫ਼ਤਰ ਦਾ ਹੀ ਇਕ ਸੀਨੀਅਰ ਅਧਿਕਾਰੀ ਸੁਰੇਸ਼ ਕੁਮਾਰ ਨੂੰ ਲੈ ਕੇ ਮੁੱਖ ਮੰਤਰੀ ਦੀ ਰਿਹਾਇਸ਼ ਉਤੇ ਗਿਆ। ਫਿਲਹਾਲ ਇਹ ਨਹੀਂ ਪਤਾ ਲੱਗ ਸਕਿਆ ਕਿ ਤਕਰੀਬਨ ਸਵਾ ਕੁ ਘੰਟੇ ਚੱਲੀ ਇਸ ਮੀਟਿੰਗ ਵਿਚ ਕੀ ਗੱਲਬਾਤ ਹੋਈ। ਜ਼ਿਕਰਯੋਗ ਹੈ ਕਿ ਸੁਰੇਸ਼ ਕੁਮਾਰ ਨੇ ਸਰਕਾਰੀ ਗੱਡੀਆਂ ਤੇ ਸਟਾਫ ਵਾਪਸ ਕਰ ਦਿੱਤਾ ਸੀ ਤੇ ਉਨ੍ਹਾਂ ਦੇ ਚੌਥੀ ਵਾਰ ਅਸਤੀਫ਼ਾ ਦੇਣ ਦੀਆਂ ਚਰਚਾਵਾਂ ਚੱਲ ਰਹੀਆਂ ਹਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਤਿੰਨ ਵਾਰ ਅਸਤੀਫ਼ਾ ਦਿੱਤਾ ਸੀ, ਜਿਸ ਨੂੰ ਮੁੱਖ ਮੰਤਰੀ ਨਾਮਨਜ਼ੂਰ ਕਰ ਚੁੱਕੇ ਹਨ।

RELATED ARTICLES
POPULAR POSTS