Breaking News
Home / ਪੰਜਾਬ / ਜਥੇਦਾਰ ਤਲਵੰਡੀ ਦਾ ਪਰਿਵਾਰ ਵੀ ਢੀਂਡਸਾ ਦਲ ‘ਚ ਸ਼ਾਮਲ

ਜਥੇਦਾਰ ਤਲਵੰਡੀ ਦਾ ਪਰਿਵਾਰ ਵੀ ਢੀਂਡਸਾ ਦਲ ‘ਚ ਸ਼ਾਮਲ

Image Courtesy :jagbani(punjabkesar)

ਭਾਈ ਮੋਹਕਮ ਸਿੰਘ ਵੀ ਆਪਣੇ ਜਥੇ ਸਣੇ ਹੋ ਸਕਦੇ ਹਨ ਢੀਂਡਸਾ ਅਕਾਲੀ ਦਲ ‘ਚ ਸ਼ਾਮਲ
ਮੁਹਾਲੀ/ਬਿਊਰੋ ਨਿਊਜ਼
ਇਕ ਪਾਸੇ ਸਵਰਗੀ ਜਥੇਦਾਰ ਜਗਦੇਵ ਸਿੰਘ ਤਲਵੰਡੀ ਹੋਰਾਂ ਦਾ ਪਰਿਵਾਰ ਢੀਂਡਸਾ ਦਲ ਵਿਚ ਸ਼ਾਮਲ ਹੋ ਗਿਆ ਹੈ ਤੇ ਕਨਸੋਆਂ ਇਹ ਵੀ ਮਿਲੀਆਂ ਹਨ ਕਿ ਭਾਈ ਮੋਹਕਮ ਸਿੰਘ ਯੂਨਾਈਟਿਡ ਅਕਾਲੀ ਦਲ ਨੂੰ ਭੰਗ ਕਰਕੇ ਆਪਣੇ ਜਥੇ ਸਣੇ 25 ਜੁਲਾਈ ਆਉਂਦੇ ਸ਼ਨੀਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਢੀਂਡਸਾ ਵਿਚ ਸ਼ਾਮਲ ਹੋ ਸਕਦੇ ਹਨ।
ਮਰਹੂਮ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ ਪੁੱਤਰ ਅਤੇ ਸਾਬਕਾ ਅਕਾਲੀ ਵਿਧਾਇਕ ਜਥੇਦਾਰ ਰਣਜੀਤ ਸਿੰਘ ਤਲਵੰਡੀ ਅੱਜ ਆਪਣੇ ਸਾਥੀਆਂ ਸਣੇ ਸੁਖਦੇਵ ਸਿੰਘ ਢੀਂਡਸਾ ਦੇ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਇਸ ਸਬੰਧੀ ਮੁਹਾਲੀ ਵਿਚ ਇਕ ਸੀਮਤ ਜਿਹਾ ਸਮਾਗਮ ਰੱਖਿਆ ਹੋਇਆ ਸੀ। ਇਸ ਮੌਕੇ ਤਲਵੰਡੀ ਨੇ ਕਿਹਾ ਕਿ ਸੁਖਬੀਰ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਕਾਰਪੋਰੇਟ ਘਰਾਣਿਆਂ ਦੀ ਪਾਰਟੀ ਬਣਾ ਦਿੱਤਾ ਹੈ ਅਤੇ ਹੁਣ ਸੁਖਦੇਵ ਸਿੰਘ ਢੀਂਡਸਾ ਨੇ ਅਸਲ ਅਕਾਲੀ ਦਲ ਦੀ ਹੋਂਦ ਬਚਾਉਣ ਲਈ ਪਹਿਲਕਦਮੀ ਕੀਤੀ ਹੈ। ਇਸੇ ਦੌਰਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਅਣਦੇਖੀ ਦਾ ਸ਼ਿਕਾਰ ਹੋਏ ਸਾਰੇ ਪੁਰਾਣੇ ਸਾਥੀਆਂ ਅਤੇ ਵਫਾਦਾਰ ਵਰਕਰਾਂ ਨੂੰ ਪੰਥ ਦੀ ਸੇਵਾ ਕਰਨ ਲਈ ਮਨਾਉਣ ਲਈ ਘਰ ਘਰ ਜਾਵਾਂਗੇ। ਇਸ ਮੌਕੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ, ਬੀਬੀ ਪਰਮਜੀਤ ਕੌਰ ਗੁਲਸ਼ਨ ਸਮੇਤ ਵੱਡੀ ਗਿਣਤੀ ਵਿਚ ਤਲਵੰਡੀ ਦੇ ਸਮਰਥਨ ਹਾਜ਼ਰ ਸਨ।

Check Also

ਭਾਜਪਾ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਨੇ ਮੋਰਿੰਡਾ, ਸ੍ਰੀ ਚਮਕੌਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਚੋਣ ਪ੍ਰਚਾਰ ਕੀਤਾ 

ਮੋਰਿੰਡਾ : ਸ੍ਰੀ ਅਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਨੇ ਆਪਣੀ ਚੋਣ ਮੁਹਿੰਮ …