-12.5 C
Toronto
Thursday, January 29, 2026
spot_img
Homeਪੰਜਾਬਬਟਾਲਾ ਤੋਂ ਅਕਾਲੀ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਨੂੰ ਵੀ ਕਰੋਨਾ ਨੇ ਘੇਰਿਆ

ਬਟਾਲਾ ਤੋਂ ਅਕਾਲੀ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਨੂੰ ਵੀ ਕਰੋਨਾ ਨੇ ਘੇਰਿਆ

Image Courtesy :jagbani(punjabkesar)

ਪੰਜਾਬ ‘ਚ ਕਰੋਨਾ ਮਰੀਜ਼ਾਂ ਦਾ ਅੰਕੜਾ 12 ਹਜ਼ਾਰ ਤੱਕ ਅੱਪੜਿਆ
ਭਾਰਤ ‘ਚ ਲੰਘੇ 24 ਘੰਟਿਆਂ ਦੌਰਾਨ ਆਏ 46 ਹਜ਼ਾਰ ਦੇ ਕਰੀਬ ਕਰੋਨਾ ਮਾਮਲੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 12 ਹਜ਼ਾਰ ਤੱਕ ਅੱਪੜ ਗਿਆ ਹੈ ਅਤੇ 7400 ਤੋਂ ਜ਼ਿਆਦਾ ਕਰੋਨਾ ਪੀੜਤ ਸਿਹਤਯਾਬ ਵੀ ਹੋਏ ਹਨ। ਪੰਜਾਬ ਵਿਚ ਕਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ 3400 ਤੋਂ ਜ਼ਿਆਦਾ ਹੈ ਅਤੇ 275 ਵਿਅਕਤੀ ਕਰੋਨਾ ਦੀ ਜੰਗ ਹਾਰ ਚੁੱਕੇ ਹਨ। ਇਸਦੇ ਚੱਲਦਿਆਂ ਵਿਧਾਨ ਸਭਾ ਹਲਕਾ ਬਟਾਲਾ ਤੋਂ ਅਕਾਲੀ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਤੇ ਉਸਦੇ ਪੁੱਤਰ ਨੂੰ ਵੀ ਕਰੋਨਾ ਨੇ ਘੇਰ ਲਿਆ ਹੈ। ਇਨ੍ਹਾਂ ਦੋਹਾਂ ਦਾ ਅੰਮ੍ਰਿਤਸਰ ਦੇ ਇਕ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।
ਇਸੇ ਦੌਰਾਨ ਭਾਰਤ ਵਿਚ ਵੀ ਲੰਘੇ 24 ਘੰਟਿਆਂ ਵਿਚ 46 ਹਜ਼ਾਰ ਦੇ ਕਰੀਬ ਕਰੋਨਾ ਦੇ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਅਤੇ ਇਸ ਨਾਲ ਭਾਰਤ ਵਿਚ ਕਰੋਨਾ ਪੀੜਤਾਂ ਦੀ ਗਿਣਤੀ 12 ਲੱਖ 42 ਹਜ਼ਾਰ ਤੋਂ ਪਾਰ ਹੋ ਗਈ। ਇਸ ਦੌਰਾਨ 8 ਲੱਖ ਦੇ ਕਰੀਬ ਕਰੋਨਾ ਪੀੜਤ ਤੰਦਰੁਸਤ ਵੀ ਹੋਏ। ਧਿਆਨ ਰਹੇ ਕਿ ਭਾਰਤ ਵਿਚ ਕਰੋਨਾ ਨਾਲ ਜਾਨ ਗੁਆਉਣ ਵਾਲਿਆਂ ਦੀ ਗਿਣਤੀ ਵੀ 30 ਹਜ਼ਾਰ ਤੋਂ ਜ਼ਿਆਦਾ ਹੋ ਗਈ ਹੈ।

RELATED ARTICLES
POPULAR POSTS