ਐਬਟਸਫੋਰਡ : ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸ਼ਹਿਰ ਐਬਟਸਫੋਰਡ ਨਿਵਾਸੀ ਪੰਜਾਬੀ ਨੌਜਵਾਨ ਪੁਨੀਤਪਾਲ ਸਿੰਘ ਮਾਂਗਟ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਉਹ 19 ਵਰ੍ਹਿਆਂ ਦਾ ਸੀ। ਜਾਣਕਾਰੀ ਅਨੁਸਾਰ ਪੁਨੀਤਪਾਲ ਸਿੰਘ ਦਾ ਮੋਟਰਸਾਈਕਲ ਐਬਟਸਫੋਰਡ ਦੇ ਬਾਹਰਵਾਰ ਗਲੈਡਵਨ ਰੋਡ ‘ਤੇ ਅਚਾਨਕ ਹਾਦਸਾਗ੍ਰਸਤ ਹੋ ਗਿਆ। ਗੰਭੀਰ ਸੱਟਾਂ ਲੱਗਣ ਕਾਰਨ ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਹ ਜ਼ਖ਼ਮਾਂ ਦੀ ਤਾਬ ਨਾ ਝੱਲਦਾ ਹੋਇਆ ਦਮ ਤੋੜ ਗਿਆ। ਸਮਰਾਲਾ ਨੇੜਲੇ ਪਿੰਡ ਕੁੱਬਾ ਨਾਲ ਸਬੰਧਿਤ ਪੁਨੀਤਪਾਲ ਸਿੰਘ ਸਕੂਲ ਪੜ੍ਹਦੇ ਸਮੇਂ ਫੁੱਟਬਾਲ ਦਾ ਵਧੀਆ ਖਿਡਾਰੀ ਸੀ। ਪੁਲਿਸ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ। ਪੁਨੀਤਪਾਲ ਸਿੰਘ ਮਾਂਗਟ ਦਾ ਅੰਤਿਮ ਸੰਸਕਾਰ 25 ਜੁਲਾਈ ਦਿਨ ਸਨਿਚਰਵਾਰ ਨੂੰ ਫਰੇਜ਼ਰ ਰਿਵਰ ਫਿਊਨਲ ਹਾਲ ਐਬਟਸਫੋਰਡ ਵਿਖੇ ਹੋਵੇਗਾ।
Check Also
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਡੇਅ ਮੌਕੇ ਕੈਡੀਅਨ ਕਦਰਾਂ-ਕੀਮਤਾਂ ਦੀ ਕੀਤੀ ਪ੍ਰਸੰਸਾ
ਓਟਵਾ/ਬਿਊਰੋ ਨਿਊਜ਼ : ਕੈਨੇਡਾ ਡੇਅ ਮੌਕੇ ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ …