ਇਸਲਾਮਾਬਾਦ : ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਕੇਂਦਰੀ ਕੈਬਨਿਟ ਵਿੱਚ ਘੱਟੋ-ਘੱਟ ਸੱਤ ਮੈਂਬਰਾਂ ਕੋਲ ਦੂਹਰੀ ਨਾਗਰਿਕਤਾ ਹੈ। ਇਹ ਖੁਲਾਸਾ ਸਰਕਾਰ ਵੱਲੋਂ ਕੈਬਨਿਟ ਡਿਵੀਜ਼ਨ ਦੀ ਵੈੱਬਸਾਈਟ ‘ਤੇ ਪਾਈ ਤਫ਼ਸੀਲ ਤੋਂ ਹੋਇਆ ਹੈ। ਚੇਤੇ ਰਹੇ ਕਿ ਵਿਰੋਧੀ ਧਿਰ ਲੰਮੇ ਸਮੇਂ ਤੋਂ ਕੇਂਦਰੀ ਕੈਬਨਿਟ ਦੇ ਗੈਰ-ਚੁਣੇ ਹੋਏ ਮੈਂਬਰਾਂ ਦੀ ਨਾਗਰਿਕਤਾ ਤੇ ਅਸਾਸਿਆਂ ਬਾਰੇ ਵੇਰਵੇ ਸਾਂਝੇ ਕੀਤੇ ਜਾਣ ਦੀ ਮੰਗ ਕਰ ਰਹੀ ਸੀ। ਸੂਚਨਾ ਮੰਤਰੀ ਸ਼ਿਬਲੀ ਫ਼ਰਾਜ਼ ਨੇ ਇਕ ਟਵੀਟ ਵਿਚ ਕਿਹਾ ਕਿ ਉਪਰੋਕਤ ਜਾਣਕਾਰੀ ਪ੍ਰਧਾਨ ਮੰਤਰੀ ਖ਼ਾਨ ਦੀਆਂ ਹਦਾਇਤਾਂ ‘ਤੇ ਹੀ ਜਨਤਕ ਕੀਤੀ ਗਈ ਹੈ। ਗੌਰਤਲਬ ਹੈ ਕਿ ਇਮਰਾਨ ਖ਼ਾਨ ਜਦੋਂ ਖ਼ੁਦ ਵਿਰੋਧੀ ਧਿਰ ਵਿੱਚ ਸਨ ਤਾਂ ਉਨ੍ਹਾਂ ਵਿਦੇਸ਼ੀ ਨਾਗਰਿਕਾਂ ਨੂੰ ਸਰਕਾਰੀ ਦਫ਼ਤਰਾਂ ਵਿਚ ਤਾਇਨਾਤ ਕੀਤੇ ਜਾਣ ਦੀ ਨਿਖੇਧੀ ਕੀਤੀ ਸੀ।
Check Also
ਅਮਰੀਕੀ ਸੰਘੀ ਜੱਜ ਵੱਲੋਂ ਟਰੰਪ ਪ੍ਰਸ਼ਾਸਨ ਨੂੰ ਝਟਕਾ, ਭਾਰਤੀ ਵਿਦਿਆਰਥੀ ਦੀ ਡਿਪੋਰਟੇਸ਼ਨ ‘ਤੇ ਆਰਜ਼ੀ ਰੋਕ ਲਾਈ
ਨਿਊਯਾਰਕ/ਬਿਊਰੋ ਨਿਊਜ਼ : ਅਮਰੀਕਾ ਦੇ ਸੰਘੀ ਜੱਜ ਨੇ ਟਰੰਪ ਪ੍ਰਸ਼ਾਸਨ ਵੱਲੋਂ 21 ਸਾਲਾ ਅੰਡਰਗਰੈਜੂਏਟ ਭਾਰਤੀ …