
ਲੰਬੀ: ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਖੇਤੀ ਆਰਡੀਨੈਂਸ ਖ਼ਿਲਾਫ਼ ਪੁੱਜੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਵਫ਼ਦ ਨਾਲ ਮੁਲਾਕਾਤ ਕੀਤੀ। ਵਫ਼ਦ ਨੇ ਦੋਵਾਂ ਨੂੰ ਮੰਗ ਪੱਤਰ ਸੌਂਪ ਕੇ ਆਰਡੀਨੈਂਸ ਵਾਪਸ ਲੈਣ ਦੀ ਮੰਗ ਕੀਤੀ। ਕਮੇਟੀ ਦੇ ਸਤਨਾਮ ਸਿੰਘ ਪੰਨੂ ਨੇ ਕਿਹਾ ਕਿ ਦੋਵੇਂ ਸੰਸਦ ਮੈਂਬਰਾਂ ਨੇ ਇਸ ਮਸਲੇ ਲਈ ਕਮੇਟੀ ਦੇ ਵਫ਼ਦ ਦੀ ਕੇਂਦਰੀ ਖੇਤੀਬਾੜੀ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਹੈ।