
ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਤ੍ਰਿਪੁਰਾ ਦੇ ਮੁੱਖ ਮੰਤਰੀ ਬਿਪਲਬ ਦੇਬ ਵੱਲੋਂ ਪੰਜਾਬੀਆਂ ਅਤੇ ਹਰਿਆਣਾ ਦੇ ਜਾਟਾਂ ਬਾਰੇ ਕੀਤੀ ਟਿੱਪਣੀ ਸਬੰਧੀ ਭਾਜਪਾ ਨੂੰ ਘੇਰਦਿਆਂ ਬਿਪਲਬ ਦੇਬ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਅਜਿਹੀਆਂ ਫ਼ਿਰਕੂ ਅਤੇ ਨਸਲੀ ਟਿੱਪਣੀਆਂ ਬਿਪਲਬ ਦੇਬ ਦੀ ਹੀ ਨਹੀਂ ਸਗੋਂ ਸਮੁੱਚੀ ਭਾਜਪਾ ਦੀ ਸੋਚ ਦਾ ਪ੍ਰਗਟਾਵਾ ਕਰਦੀਆਂ ਹਨ। ਮਾਨ ਨੇ ਕਿਹਾ ਕਿ ਪੂਰੀ ਦੁਨੀਆ ਵਿਚ ਪੰਜਾਬੀਆਂ ਨੇ ਆਪਣਾ ਖ਼ਾਸ ਮੁਕਾਮ ਬਣਾਇਆ ਹੈ।