ਪੰਜਾਬ ‘ਚ ਕਰੋਨਾ ਮਰੀਜ਼ਾਂ ਦਾ ਅੰਕੜਾ 12 ਹਜ਼ਾਰ ਤੱਕ ਅੱਪੜਿਆ
ਚੰਡੀਗੜ੍ਹ :ਪੰਜਾਬ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 12 ਹਜ਼ਾਰ ਤੱਕ ਅੱਪੜ ਗਿਆ ਹੈ ਅਤੇ 7400 ਤੋਂ ਜ਼ਿਆਦਾ ਕਰੋਨਾ ਪੀੜਤ ਸਿਹਤਯਾਬ ਵੀ ਹੋਏ ਹਨ। ਪੰਜਾਬ ਵਿਚ ਕਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ 3400 ਤੋਂ ਜ਼ਿਆਦਾ ਹੈ ਅਤੇ 275 ਵਿਅਕਤੀ ਕਰੋਨਾ ਦੀ ਜੰਗ ਹਾਰ ਚੁੱਕੇ ਹਨ। ਇਸਦੇ ਚੱਲਦਿਆਂ ਵਿਧਾਨ ਸਭਾ ਹਲਕਾ ਬਟਾਲਾ ਤੋਂ ਅਕਾਲੀ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਤੇ ਉਸਦੇ ਪੁੱਤਰ ਨੂੰ ਵੀ ਕਰੋਨਾ ਨੇ ਘੇਰ ਲਿਆ ਹੈ। ਇਨ੍ਹਾਂ ਦੋਹਾਂ ਦਾ ਅੰਮ੍ਰਿਤਸਰ ਦੇ ਇਕ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਇਸੇ ਦੌਰਾਨ ਭਾਰਤ ਵਿਚ ਵੀ ਲੰਘੇ 24 ਘੰਟਿਆਂ ਵਿਚ 46 ਹਜ਼ਾਰ ਦੇ ਕਰੀਬ ਕਰੋਨਾ ਦੇ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਅਤੇ ਇਸ ਨਾਲ ਭਾਰਤ ਵਿਚ ਕਰੋਨਾ ਪੀੜਤਾਂ ਦੀ ਗਿਣਤੀ 12 ਲੱਖ 42 ਹਜ਼ਾਰ ਤੋਂ ਪਾਰ ਹੋ ਗਈ। ਇਸ ਦੌਰਾਨ 8 ਲੱਖ ਦੇ ਕਰੀਬ ਕਰੋਨਾ ਪੀੜਤ ਤੰਦਰੁਸਤ ਵੀ ਹੋਏ। ਧਿਆਨ ਰਹੇ ਕਿ ਭਾਰਤ ਵਿਚ ਕਰੋਨਾ ਨਾਲ ਜਾਨ ਗੁਆਉਣ ਵਾਲਿਆਂ ਦੀ ਗਿਣਤੀ ਵੀ 30 ਹਜ਼ਾਰ ਤੋਂ ਜ਼ਿਆਦਾ ਹੋ ਗਈ ਹੈ।
Check Also
ਗਿਆਨੀ ਰਘਬੀਰ ਸਿੰਘ ਨਾਲ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਕੀਤੀ ਮੁਲਾਕਾਤ
ਪ੍ਰਕਾਸ਼ ਸਿੰਘ ਬਾਦਲ ਤੋਂ ਫਖਰ ਏ ਕੌਮ ਸਨਮਾਨ ਵਾਪਸ ਲੈਣ ਦੀ ਕੀਤੀ ਮੰਗ ਅੰਮਿ੍ਰਤਸਰ/ਬਿਊਰੋ ਨਿਊਜ਼ …