ਕਿਹਾ – ਅਸੀਂ ਭਵਿੱਖ ਨੂੰ ਖਤਰੇ ਵਿਚ ਨਹੀਂ ਪਾ ਸਕਦੇ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਨੂੰ ਸਪੱਸ਼ਟ ਕਰ ਦਿੱਤਾ ਹੈ ਕਿ ਜਦੋਂ ਤੱਕ ਕਰੋਨਾ ਵਾਇਰਸ ਦਾ ਖ਼ਤਰਾ ਨਹੀਂ ਟੱਲਦਾ ਤਦ ਤਕ ਪੰਜਾਬ ਵਿਚ ਸਰਕਾਰੀ ਸਕੂਲ ਨਹੀਂ ਖੁੱਲ੍ਹਣਗੇ। ਇਸ ਗੱਲ ਦੀ ਜਾਣਕਾਰੀ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨੇ ਦਿੱਤੀ। ਸਕੂਲ ਖੋਲ੍ਹਣ ਨੂੰ ਲੈ ਕੇ ਕੇਂਦਰ ਸਰਕਾਰ ਵੱਲੋਂ ਸਾਰੇ ਸੂਬਿਆਂ ਤੋਂ ਰਾਇ ਮੰਗੀ ਜਾ ਰਹੀ ਹੈ। ਇਸੇ ਪੜ੍ਹਾਅ ਵਿਚ ਕੇਂਦਰ ਨੇ ਪੰਜਾਬ ਤੋਂ ਇਹ ਜਾਣਨਾ ਚਾਹਿਆ ਸੀ ਕਿ ਸਕੂਲ ਖੋਲ੍ਹਣ ਨੂੰ ਲੈ ਕੇ ਉਨ੍ਹਾਂ ਦੀ ਕੀ ਰਾਇ ਹੈ ਜਿਸ ਦੇ ਜਵਾਬ ਵਿਚ ਪੰਜਾਬ ਸਰਕਾਰ ਨੇ ਸਾਫ਼ ਇਨਕਾਰ ਕਰ ਦਿੱਤਾ ਹੈ।
ਸਿੱਖਿਆ ਮੰਤਰੀ ਨੇ ਕਿਹਾ ਕਿ ਬੱਚੇ ਸਾਡਾ ਭਵਿੱਖ ਹਨ। ਅਸੀਂ ਭਵਿੱਖ ਨੂੰ ਖ਼ਤਰੇ ਵਿਚ ਨਹੀਂ ਪਾ ਸਕਦੇ। ਕਰੋਨਾ ਵਾਇਰਸ ਇਕ ਮਹਾਮਾਰੀ ਹੈ। ਇਸ ਲਈ ਪੰਜਾਬ ਇਹ ਖ਼ਤਰਾ ਬਿਲਕੁਲ ਚੁੱਕਣ ਲਈ ਤਿਆਰ ਨਹੀਂ ਹੈ। ਇਸ ਲਈ ਕੇਂਦਰ ਸਰਕਾਰ ਨੂੰ ਸਪੱਸ਼ਟ ਕਰ ਦਿੱਤਾ ਗਿਆ ਹੈ ਕਿ ਜਦੋਂ ਤੱਕ ਕੋਰੋਨਾ ਵਾਇਰਸ ਦਾ ਖ਼ਾਤਮਾ ਨਹੀਂ ਹੋ ਜਾਂਦਾ ਤਦ ਤਕ ਪੰਜਾਬ ਵਿਚ ਸਕੂਲ ਨਹੀਂ ਖੋਲ੍ਹੇ ਜਾਣਗੇ। ਸਿੱਖਿਆ ਮੰਤਰੀ ਨੇ ਕਿਹਾ ਕਿ ਸਾਨੂੰ ਬੱਚਿਆਂ ਦੀ ਸਿੱਖਿਆ ਦੇ ਨਾਲ-ਨਾਲ ਸਿਹਤ ਦੀ ਵੀ ਚਿੰਤਾ ਹੈ।ઠਨਿਸ਼ਚਿਤ ਰੂਪ ਨਾਲ ਇਹ ਇਕ ਸੱਚ ਹੈ ਕਿ ਭਾਵੇਂ ਪੜ੍ਹਾਉਣ ਦੇ ਨਵੇਂ-ਨਵੇਂ ਤਰੀਕੇ ਅਪਣਾਏ ਜਾ ਰਹੇ ਹਨ ਪਰ ਸਕੂਲ ਵਿਚ ਮਿਲਣ ਵਾਲੀ ਸਿੱਖਿਆ ਦਾ ਬਦਲ ਹਾਲੇ ਤੱਕ ਸਾਹਮਣੇ ਨਹੀਂ ਆਇਆ। ਪੰਜਾਬ ਸਰਕਾਰ ਵੀ ਉਹ ਸਾਰੇ ਆਧੁਨਿਕ ਤਰੀਕੇ ਅਪਣਾ ਰਹੀ ਹੈ ਜਿਸ ਨਾਲ ਵਿਦਿਆਰਥੀਆਂ ਨੂੰ ਪੜ੍ਹਾਇਆ ਜਾ ਸਕੇ। ਸਿੱਖਿਆ ਆਪਣੇ ਆਪ ਵਿਚ ਅਤਿ ਜ਼ਰੂਰੀ ਹੈ ਪਰ ਵਿਦਿਆਰਥੀਆਂ ਦੀ ਸਿਹਤ ਦੇ ਨਾਲ ਵੀ ਸਮਝੌਤਾ ਨਹੀਂ ਕੀਤਾ ਜਾ ਸਕਦਾ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …