-7.6 C
Toronto
Friday, December 26, 2025
spot_img
Homeਪੰਜਾਬਪਾਵਨ ਸਰੂਪ ਲਾਪਤਾ ਹੋਣ ਦੇ ਮਾਮਲੇ ਦੀ ਜਾਂਚ ਹੋਈ ਸ਼ੁਰੂ

ਪਾਵਨ ਸਰੂਪ ਲਾਪਤਾ ਹੋਣ ਦੇ ਮਾਮਲੇ ਦੀ ਜਾਂਚ ਹੋਈ ਸ਼ੁਰੂ

Image Courtesy :punjabitribuneonline

ਅੰਮ੍ਰਿਤਸਰ : 267 ਪਾਵਨ ਸਰੂਪ ਲਾਪਤਾ ਹੋਣ ਦੇ ਮਾਮਲੇ ਦੀ ਜਾਂਚ ਦਾ ਕੰਮ ਸੋਮਵਾਰ ਤੋਂ ਸ਼ੁਰੂ ਹੋ ਗਿਆ ਹੈ। ਇਸ ਸਬੰਧੀ ਤਿਲੰਗਨਾ ਹਾਈਕੋਰਟ ਦੇ ਵਕੀਲ ਭਾਈ ਈਸ਼ਰ ਸਿੰਘ ਤੇ ਉਨ੍ਹਾਂ ਦੇ ਸਹਿਯੋਗੀਆਂ ਨੇ ਸ਼੍ਰੋਮਣੀ ਕਮੇਟੀ ਦੇ ਪਬਲੀਕੇਸ਼ਨ ਵਿਭਾਗ ਦਾ ਦੌਰਾ ਕੀਤਾ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਜਾਂਚ ਟੀਮ ਨੂੰ ਸਹਿਯੋਗ ਦਿੱਤਾ ਜਾਵੇਗਾ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਇਸ ਮਾਮਲੇ ਦੀ ਜਾਂਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਸੇਵਾਮੁਕਤ ਜੱਜ ਨਵਿਤਾ ਸਿੰਘ ਨੂੰ ਸੌਂਪੀ ਗਈ ਹੈ ਅਤੇ ਜਾਂਚ ਦੌਰਾਨ ਸਹਿਯੋਗ ਵਾਸਤੇ ਤਿਲੰਗਨਾ ਹਾਈਕੋਰਟ ਦੇ ਵਕੀਲ ਭਾਈ ਈਸ਼ਰ ਸਿੰਘ ਨੂੰ ਨਾਮਜ਼ਦ ਕੀਤਾ ਗਿਆ ਹੈ। ਇਹ ਜਾਂਚ ਇਕ ਮਹੀਨੇ ਵਿਚ ਮੁਕੰਮਲ ਕੀਤੀ ਜਾਵੇਗੀ। ਭਾਈ ਈਸ਼ਰ ਸਿੰਘ ਤੇ ਉਨ੍ਹਾਂ ਦੀ ਟੀਮ ਨੇ ਜਾਂਚ ਸ਼ੁਰੂ ਕਰਨ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ। ਅਰਦਾਸ ਕਰਨ ਮਗਰੋਂ ਉਨ੍ਹਾਂ ਨੇ ਪਬਲੀਕੇਸ਼ਨ ਵਿਭਾਗ ਦਾ ਦੌਰਾ ਕੀਤਾ, ਜਿਸ ਦੇ ਰਿਕਾਰਡ ਵਿਚੋਂ 267 ਪਾਵਨ ਸਰੂਪ ਘੱਟ ਪਾਏ ਗਏ ਹਨ। ਇਸ ਦੀ ਪੁਸ਼ਟੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਨਿੱਜੀ ਸਕਤਰ ਜਸਪਾਲ ਸਿੰਘ ਨੇ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੇ ਮਾਮਲੇ ਦੀ ਨਿਰਪੱਖ ਜਾਂਚ ਕਰਾਉਣ ਲਈ ਵਚਨਬੱਧ ਹਨ ਅਤੇ ਇਸ ਸਬੰਧੀ ਜਾਂਚ ਕਮੇਟੀ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਨੇ ਜਾਂਚ ਕਮੇਟੀ ਵੱਲੋਂ ਕੰਮ ਸ਼ੁਰੂ ਕਰਨ ਦਾ ਸਵਾਗਤ ਕਰਦਿਆਂ ਕਿਹਾ ਕਿ ਜਾਂਚ ਦੌਰਾਨ ਸਹਿਯੋਗ ਲਈ ਸ਼੍ਰੋਮਣੀ ਕਮੇਟੀ ਲੋੜੀਂਦਾ ਅਮਲਾ ਮੁਹੱਈਆ ਕਰੇਗੀ।

RELATED ARTICLES
POPULAR POSTS