-5.9 C
Toronto
Monday, December 22, 2025
spot_img
Homeਪੰਜਾਬਬੇਅਦਬੀ ਮਾਮਲੇ 'ਚ ਦੋਹਰੀ ਜਾਂਚ 'ਤੇ ਹਾਈਕੋਰਟ ਨੇ ਪੰਜਾਬ ਸਰਕਾਰ ਤੇ ਸੀਬੀਆਈ...

ਬੇਅਦਬੀ ਮਾਮਲੇ ‘ਚ ਦੋਹਰੀ ਜਾਂਚ ‘ਤੇ ਹਾਈਕੋਰਟ ਨੇ ਪੰਜਾਬ ਸਰਕਾਰ ਤੇ ਸੀਬੀਆਈ ਤੋਂ ਮੰਗਿਆ ਜਵਾਬ

Image Courtesy :jagbani(punjabkesar)

ਚੰਡੀਗੜ੍ਹ/ਬਿਊਰੋ ਨਿਊਜ਼ : ਸਾਲ 2015 ਦੇ ਬਰਗਾੜੀ ਬੇਅਦਬੀ ਮਾਮਲੇ ਵਿਚ ਮੁਲਜ਼ਮ ਸੁਖਜਿੰਦਰ ਸਿੰਘ ਸਨੀ ਦੀ ਅਪੀਲ ‘ਤੇ ਹਾਈਕੋਰਟ ਨੇ ਪੰਜਾਬ ਸਰਕਾਰ ਤੇ ਸੀਬੀਆਈ ਨੂੰ ਨੋਟਿਸ ਜਾਰੀ ਕਰਕੇ ਦੋਹਰੀ ਜਾਂਚ ‘ਤੇ 18 ਅਗਸਤ ਤੱਕ ਜਵਾਬ ਮੰਗਿਆ ਹੈ। ਸਨੀ ਨੇ ਫਰੀਦਕੋਟ ਦੇ ਬਾਜਾਖਾਨਾ ਥਾਣੇ ਵਿਚ 2 ਜੂਨ 2015 ਨੂੰ ਦਰਜ ਐੱਫਆਈਆਰ ਵਿਚ ਪੰਜਾਬ ਪੁਲਿਸ ਦੀ ਐੱਸਆਈਟੀ ਵੱਲੋਂ ਦਾਖ਼ਲ ਚਲਾਨ ਨੂੰ ਚੁਣੌਤੀ ਦਿੱਤੀ ਹੈ। ਸਨੀ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਹਾਲੇ ਸੀਬੀਆਈ ਕਰ ਰਹੀ ਹੈ ਤੇ ਇਕ ਹੀ ਐੱਫਆਈਆਰ ਵਿਚ ਦੋ ਜਾਂਚ ਏਜੰਸੀਆਂ ਵੱਲੋਂ ਜਾਂਚ ਕਰਨਾ ਕਾਨੂੰਨੀ ਤੌਰ ‘ਤੇ ਜਾਇਜ਼ ਨਹੀਂ।
ਇਹ ਹੈ ਮਾਮਲਾ : 12 ਅਕਤੂਬਰ 2015 ਨੂੰ ਫਰੀਦਕੋਟ ਜ਼ਿਲ੍ਹੇ ਦੇ ਬਰਗਾੜੀ ਪਿੰਡ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗ ਪਾੜ ਕੇ ਗਲ਼ੀਆਂ ਵਿਚ ਸੁੱਟ ਦਿੱਤੇ ਸਨ। ਇਸ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਪ੍ਰਦਰਸ਼ਨ ਕੀਤਾ ਤੇ ਧਰਨਾ ਦਿੱਤਾ। ਧਰਨੇ ਦੌਰਾਨ ਪੁਲਿਸ ਦੀ ਫਾਇਰਿੰਗ ਵਿਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਸੀ। ਬੇਅਦਬੀ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪੀ ਗਈ ਸੀ। ਸੀਬੀਆਈ ਆਪਣੀ ਕਲੋਜ਼ਰ ਰਿਪੋਰਟ ਦੇ ਚੁੱਕੀ ਹੈ। ਇਸ ਤੋਂ ਬਾਅਦ ਸੂਬਾ ਸਰਕਾਰ ਨੇ ਇਸ ਦੀ ਜਾਂਚ ਐੱਸਆਈਟੀ ਨੂੰ ਸੌਂਪ ਦਿੱਤੀ ਸੀ। ਹੁਣ ਐੱਸਆਈਟੀ ਨੇ ਵੀ ਨਵੇਂ ਸਿਰੇ ਤੋਂ ਚਾਰਜਸ਼ੀਟ ਦਾਖਲ ਕਰ ਦਿੱਤੀ ਹੈ।

RELATED ARTICLES
POPULAR POSTS