Breaking News
Home / ਭਾਰਤ / ਭਾਰਤ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 13 ਲੱਖ ਨੂੰ ਛੂਹਣ ਲੱਗਾ

ਭਾਰਤ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 13 ਲੱਖ ਨੂੰ ਛੂਹਣ ਲੱਗਾ

Image Courtesy :jagbani(punjabkesar)

ਇਕ ਦਿਨ ਵਿਚ ਹੀ ਆ ਗਏ 50 ਹਜ਼ਾਰ ਦੇ ਕਰੀਬ ਨਵੇਂ ਕਰੋਨਾ ਮਾਮਲੇ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 13 ਲੱਖ ਨੂੰ ਛੂਹਣ ਲੱਗਾ ਹੈ, ਖਬਰਾਂ ਪੜ੍ਹੇ ਜਾਣ ਤੱਕ ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 12 ਲੱਖ 94 ਹਜ਼ਾਰ ਤੱਕ ਅੱਪੜ ਚੁੱਕੀ ਸੀ।
ਲੰਘੇ 24 ਘੰਟਿਆਂ ਦੌਰਾਨ 50 ਹਜ਼ਾਰ ਦੇ ਕਰੀਬ ਨਵੇਂ ਕਰੋਨਾ ਮਾਮਲੇ ਸਾਹਮਣੇ ਆ ਗਏ। ਭਾਰਤ ਵਿਚ 8 ਲੱਖ 20 ਹਜ਼ਾਰ ਦੇ ਕਰੀਬ ਕਰੋਨਾ ਪੀੜਤ ਤੰਦਰੁਸਤ ਹੋਏ ਹਨ ਅਤੇ 31 ਹਜ਼ਾਰ ਦੇ ਕਰੀਬ ਪੀੜਤ ਕਰੋਨਾ ਦੀ ਜੰਗ ਹਾਰ ਚੁੱਕੇ ਹਨ।
ਉਧਰ ਦੂਜੇ ਪਾਸੇ ਸੰਸਾਰ ਭਰ ਵਿਚ ਵੀ ਕਰੋਨਾ ਪੀੜਤਾਂ ਦੀ ਗਿਣਤੀ 1 ਕਰੋੜ 57 ਲੱਖ ਤੋਂ ਪਾਰ ਚਲੀ ਗਈ ਹੈ ਅਤੇ 96 ਲੱਖ ਤੋਂ ਜ਼ਿਆਦਾ ਕਰੋਨਾ ਪੀੜਤ ਸਿਹਤਯਾਬ ਵੀ ਹੋਏ ਹਨ। ਦੁਨੀਆ ਭਰ ਵਿਚ ਕਰੋਨਾ ਕਰਕੇ ਜਾਨ ਗੁਆਉਣ ਵਾਲਿਆਂ ਦੀ ਗਿਣਤੀ 6 ਲੱਖ 37 ਹਜ਼ਾਰ ਤੋਂ ਜ਼ਿਆਦਾ ਹੈ। ਧਿਆਨ ਰਹੇ ਕਿ ਕਰੋਨਾ ਪ੍ਰਭਾਵਿਤ ਮੁਲਕਾਂ ਵਿਚ ਅਮਰੀਕਾ ਪਹਿਲੇ ਨੰਬਰ ‘ਤੇ ਹੈ, ਜਿੱਥੇ ਕਰੋਨਾ ਪੀੜਤਾਂ ਦੀ ਗਿਣਤੀ 41 ਲੱਖ ਤੋਂ ਜ਼ਿਆਦਾ ਹੈ। ਇਸੇ ਤਰ੍ਹਾਂ ਦੂਜੇ ਨੰਬਰ ‘ਤੇ ਬ੍ਰਾਜ਼ੀਲ, ਤੀਜੇ ਨੰਬਰ ‘ਤੇ ਭਾਰਤ ਅਤੇ ਚੌਥੇ ‘ਤੇ ਰੂਸ ਹੈ।

Check Also

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ’ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਦੌਰਾਨ ਫੌਜ ਦਾ ਜੇਸੀਓ ਹੋਇਆ ਸ਼ਹੀਦ

ਭਾਰਤੀ ਫੌਜ ਨੇ ਮੁਕਾਬਲੇ ਦੌਰਾਨ ਦੋ ਅੱਤਵਾਦੀਆਂ ਨੂੰ ਕੀਤਾ ਢੇਰ ਜੰਮੂ/ਬਿਊਰੋ ਨਿਊਜ਼ : ਜੰਮੂ-ਕਸ਼ਮੀਰ ਦੇ …