0.7 C
Toronto
Tuesday, January 13, 2026
spot_img
Homeਪੰਜਾਬਢੀਂਡਸਾ ਨੇ ਸ਼ਹੀਦ ਕਰਨੈਲ ਸਿੰਘ ਈਸੜ ਨੂੰ ਕੀਤਾ ਯਾਦ

ਢੀਂਡਸਾ ਨੇ ਸ਼ਹੀਦ ਕਰਨੈਲ ਸਿੰਘ ਈਸੜ ਨੂੰ ਕੀਤਾ ਯਾਦ

Image Courtesy :jagbani(punjabkesar)

ਕਿਹਾ – ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਨੂੰ ਮੂਲ ਰੂਪ ਵਿਚ ਲਾਗੂ ਕਰਾਂਗੇ
ਲੁਧਿਆਣਾ/ਬਿਊਰੋ ਨਿਊਜ਼
ਨਵਾਂ ਅਕਾਲੀ ਦਲ ਬਣਾਉਣ ਵਾਲੇ ਸੁਖਦੇਵ ਸਿੰਘ ਢੀਂਡਸਾ ਨੇ ਸਿਆਸੀ ਸਰਗਰਮੀਆਂ ਕਾਫੀ ਹੱਦ ਤੱਕ ਵਧਾ ਦਿੱਤੀਆਂ ਹਨ ਅਤੇ ਉਨ੍ਹਾਂ ਦਾ ਕਾਫਲਾ ਵੀ ਦਿਨੋ ਦਿਨ ਲੰਮਾ ਹੁੰਦਾ ਜਾ ਰਿਹਾ ਹੈ। ਇਸ ਦੇ ਚੱਲਦਿਆਂ ਢੀਂਡਸਾ ਅੱਜ ਆਪਣੇ ਸਾਥੀਆਂ ਸਮੇਤ ਗੋਆ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਵਿਸ਼ੇਸ਼ ਤੌਰ ਉਤੇ ਈਸੜੂ ਪੁੱਜੇ। ਇਸ ਮੌਕੇ ਸੁਖਦੇਵ ਸਿੰਘ ਢੀਡਸਾ ਨੇ ਕਿਹਾ ਕਿ ਅੱਜ ਅਸੀਂ ਸ਼ਹੀਦਾਂ ਦੀ ਪਵਿੱਤਰ ਧਰਤੀ ਨੂੰ ਨਮਸਕਾਰ ਕਰਕੇ ਅਭਿਆਨ ਸ਼ੁਰੂ ਕਰਨ ਜਾ ਰਹੇ ਹਾਂ। ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਨਾਲ ਦਿਨੋਂ ਦਿਨ ਆਗੂ ਵੱਡੀ ਗਿਣਤੀ ਵਿਚ ਜੁੜ ਰਹੇ ਹਨ ਅਤੇ ਪਾਰਟੀ ਦਾ ਕਾਫਲਾ ਵੀ ਹੁਣ ਵੱਡਾ ਹੁੰਦਾ ਜਾ ਰਿਹਾ ਹੈ। ਜਿਹੜੇ ਟਕਸਾਲੀ ਅਕਾਲੀਆਂ ਨੂੰ ਬਾਦਲ ਪਰਿਵਾਰ ਨੇ ਪਿਛਲੇ ਕਾਫ਼ੀ ਸਮੇਂ ਤੋਂ ਦਰ ਕਿਨਾਰ ਕਰਕੇ ਰੱਖਿਆ ਹੋਇਆ ਸੀ, ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਵਿਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਨੂੰ ਮੂਲ ਰੂਪ ਵਿਚ ਲਾਗੂ ਕਰਨਾ ਹੀ ਸਾਡਾ ਮੱਕਸਦ ਹੈ।

RELATED ARTICLES
POPULAR POSTS