ਅੰਮ੍ਰਿਤਸਰ ‘ਚ ਨਸ਼ੇ ਦੀ ਓਵਰਡੋਜ਼ ਨੇ ਲਈ ਨੌਜਵਾਨ ਦੀ ਜਾਨ
ਬਰਨਾਲਾ/ਬਿਊਰੋ ਨਿਊਜ਼
ਪੰਜਾਬ ਵਿਚ ਕਿਸਾਨ ਖੁਦਕੁਸ਼ੀਆਂ, ਨਸ਼ਿਆਂ ਨਾਲ ਮੌਤਾਂ ਅਤੇ ਕਤਲ ਦੀਆਂ ਵਾਰਦਾਤਾਂ ਆਮ ਵਰਤਾਰਾ ਹੋ ਗਿਆ ਹੈ। ਅੱਜ ਬਰਨਾਲਾ ਜ਼ਿਲ੍ਹੇ ਦੇ ਪਿੰਡ ਖੁੱਡੀ ਕਲਾਂ ਦੇ ਨੌਜਵਾਨ ਕਿਸਾਨ ਗੁਰਜੀਤ ਸਿੰਘ ਨੇ ਆਪਣੇ ਘਰ ਵਿਚ ਹੀ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਕਿਸਾਨ ਦੇ ਸਿਰ 9 ਲੱਖ ਰੁਪਏ ਦਾ ਕਰਜ਼ਾ ਸੀ ਅਤੇ ਉਹ ਅਕਸਰ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਹੀ ਰਹਿੰਦਾ ਸੀ। ਇਸੇ ਦੌਰਾਨ ਅੰਮ੍ਰਿਤਸਰ ਦੇ ਕਸਬਾ ਲੋਪੋਕੇ ਨੇੜਲੇ ਪਿੰਡ ਕੋਹਾਲੀ ਵਿਚ ਇਕ ਨੌਜਵਾਨ ਨਸ਼ੇ ਦੀ ਭੇਟ ਚੜ੍ਹ ਗਿਆ। ਦੱਸਿਆ ਜਾ ਰਿਹਾ ਹੈ ਕਿ 35 ਸਾਲਾਂ ਦੇ ਨੌਜਵਾਨ ਜਗਦੀਸ਼ ਸਿੰਘ ਦੀ ਨਸ਼ੇ ਦਾ ਟੀਕਾ ਲਾਉਂਦਿਆਂ ਹੀ ਜਾਨ ਨਿਕਲ ਗਈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਸੀ ਕਿ ਜਗਦੀਸ਼ ਸਿੰਘ ਲੰਮੇ ਸਮੇਂ ਤੋਂ ਨਸ਼ੇ ਦਾ ਆਦੀ ਸੀ ਅਤੇ ਉਸਦੀ ਘਰ ਵਾਲੀ ਵੀ ਉਸ ਨੂੰ ਛੱਡ ਕੇ ਚਲੀ ਗਈ ਸੀ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Check Also
ਪਾਣੀਆਂ ਦੇ ਮਾਮਲੇ ’ਤੇ ਪੰਜਾਬ ਨੇ ਹਰਿਆਣਾ ਦੇ ਦਾਅਵੇ ਕੀਤੇ ਖਾਰਜ
ਹਰਿਆਣਾ ਸਰਕਾਰ ਪੂਰਾ ਪਾਣੀ ਮਿਲਣ ਦਾ ਕਰਦੀ ਹੈ ਦਾਅਵਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ …