Breaking News
Home / ਪੰਜਾਬ / ਸੁਮੇਧ ਸੈਣੀ ਖਿਲਾਫ ਹੁਣ ਇਕ ਅਦਾਲਤ ਵਿਚ ਚੱਲਣਗੇ ਕੇਸ

ਸੁਮੇਧ ਸੈਣੀ ਖਿਲਾਫ ਹੁਣ ਇਕ ਅਦਾਲਤ ਵਿਚ ਚੱਲਣਗੇ ਕੇਸ

Image Courtesy : ਏਬੀਪੀ ਸਾਂਝਾ

ਅਗਲੀ ਸੁਣਵਾਈ 30 ਜੁਲਾਈ ਨੂੰ
ਮੁਹਾਲੀ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਆਈਏਐੱਸ ਅਧਿਕਾਰੀ ਦੇ ਬੇਟੇ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸਾਬਕਾ ਡੀਜੀਪੀ ਸੁਮੇਧ ਸੈਣੀ ਤੇ ਹੋਰ ਸੇਵਾਮੁਕਤ ਪੁਲਿਸ ਅਫ਼ਸਰਾਂ ਖ਼ਿਲਾਫ਼ ਦਰਜ ਅਪਰਾਧਿਕ ਮਾਮਲੇ ਦੀ ਅਗਲੀ ਸੁਣਵਾਈ ਹੁਣ 30 ਜੁਲਾਈ ਨੂੰ ਹੋਵੇਗੀ। ਅੱਜ ਇਸ ਮਾਮਲੇ ਦੀ ਸੁਣਵਾਈ ਮੁਹਾਲੀ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ ਆਰ. ਐੱਸ. ਰਾਏ ਦੀ ਅਦਾਲਤ ਵਿੱਚ ਹੋਈ। ਪੰਜਾਬ ਸਰਕਾਰ ਵੱਲੋਂ ਸੈਣੀ ਕੇਸ ਦੀ ਪੈਰਵੀ ਲਈ ਨਿਯੁਕਤ ਵਿਸ਼ੇਸ਼ ਸਰਕਾਰੀ ਵਕੀਲ ਸਰਤੇਜ ਸਿੰਘ ਨਰੂਲਾ, ਜ਼ਿਲ੍ਹਾ ਅਟਾਰਨੀ ਸੰਜੀਵ ਬੱਤਰਾ ਅਤੇ ਪੀੜਤ ਪਰਿਵਾਰ ਦੇ ਵਕੀਲ ਪਰਦੀਪ ਸਿੰਘ ਵਿਰਕ ਨੇ ਕੁਝ ਦਿਨ ਪਹਿਲਾਂ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਸੈਣੀ ਖ਼ਿਲਾਫ਼ ਦਰਜ ਕੇਸ ਨਾਲ ਸਬੰਧਤ ਸਾਰੇ ਮਾਮਲੇ ਇੱਕੋ ਅਦਾਲਤ ਵਿੱਚ ਤਬਦੀਲ ਕੀਤੇ ਜਾਣ ਦੀ ਮੰਗ ਕੀਤੀ ਸੀ। ਪੀੜਤ ਪਰਿਵਾਰ ਅਤੇ ਸਰਕਾਰ ਦੀ ਅਪੀਲ ਨੂੰ ਮਨਜੂਰ ਕਰਦਿਆਂ ਸੈਸ਼ਨ ਜੱਜ ਨੇ ਸੈਣੀ ਕੇਸ ਨਾਲ ਸਬੰਧਤ ਸਾਰੇ ਮਾਮਲਿਆਂ ਦੀ ਸੁਣਵਾਈ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਨੀਸ਼ ਗਰਗ ਦੀ ਅਦਾਲਤ ਵਿੱਚ ਤਬਦੀਲ ਕਰ ਦਿੱਤੀ ਹੈ। ਸਾਰੀਆਂ ਧਿਰਾਂ ਨੂੰ 30 ਜੁਲਾਈ ਨੂੰ ਨਵੀਂ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਹੈ।

Check Also

ਪੰਜਾਬ ਪੁਲਿਸ ਦੇ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ

ਕਿਹਾ : ਸਿਹਤ ਠੀਕ ਨਾ ਹੋਣ ਕਰਕੇ ਲਈ ਹੈ ਵੀਆਰਐਸ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ …