![](https://parvasinewspaper.com/wp-content/uploads/2020/06/2019_4image_19_58_415430000navjotsinghsidhu-ll-300x200.jpg)
ਰਾਜ ਕੁਮਾਰ ਵੇਰਕਾ ਨੇ ਕਿਹਾ – ਸਿੱਧੂ ਦੀ ਸ਼ਿਕਾਇਤ ਜਲਦੀ ਦੂਰ ਹੋਵੇਗੀ
ਅੰਮ੍ਰਿਤਸਰ/ਬਿਊਰੋ ਨਿਊਜ਼
ਕੈਪਟਨ ਸਰਕਾਰ ਵਿੱਚ ਮੰਤਰੀ ਮੰਡਲ ਦਾ ਤਿਆਗ ਕਰਨ ਵਾਲੇ ਨਵਜੋਤ ਸਿੰਘ ਸਿੱਧੂ ਨੇ ਹੁਣ ਆਪਣੇ ਵਿਧਾਨ ਸਭਾ ਹਲਕੇ ਦੇ ਵਿਕਾਸ ਦੀ ਅਣਦੇਖੀ ਦੇ ਇਲਜ਼ਾਮ ਲਗਾਏ ਹਨ। ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਨਰਾਜ਼ਗੀ ਜਤਾਈ ਹੈ। ਸਿੱਧੂ ਨੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਨੇ ਮੰਤਰੀ ਮੰਡਲ ਛੱਡਿਆ ਹੈ, ਉਨ੍ਹਾਂ ਦੇ ਖੇਤਰ ਦਾ ਵਿਕਾਸ ਰੁਕ ਗਿਆ ਹੈ। ਇੱਥੇ ਕਈ ਪ੍ਰੋਜੈਕਟ ਸ਼ੁਰੂ ਹੀ ਨਹੀਂ ਕੀਤੇ ਜਾ ਰਹੇ, ਇਹ ਜਨਤਾ ਦੇ ਨਾਲ ਬੇਇਨਸਾਫੀ ਹੈ। ਸਿੱਧੂ ਨੇ ਕਿਹਾ ਕਿ ਉਨ੍ਹਾਂ ਦੇ ਹਲਕੇ ਦੇ ਰੁਕੇ ਹੋਏ ਵਿਕਾਸ ਕਾਰਜ ਛੇਤੀ ਸ਼ੁਰੂ ਕਰਵਾਏ ਜਾਣ।
ਇਸ ਸਬੰਧੀ ਕਾਂਗਰਸੀ ਵਿਧਾਇਕ ਅਤੇ ਵੇਅਰਹਾਊਸ ਕਾਰਪੋਰੇਸ਼ਨ ਦੇ ਚੇਅਰਮੈਨ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਸਿੱਧੂ ਦੀ ਸ਼ਿਕਾਇਤ ਜਲਦੀ ਦੂਰ ਕਰ ਦਿੱਤੀ ਜਾਵੇਗੀ। ਵੇਰਕਾ ਨੇ ਕਿਹਾ ਕਿ ਕੋਈ ਵੀ ਵਿਧਾਇਕ ਮੁੱਖ ਮੰਤਰੀ ਨੂੰ ਚਿੱਠੀ ਲਿਖ ਸਕਦਾ ਹੈ ਅਤੇ ਉਸ ਚਿੱਠੀ ‘ਤੇ ਗੰਭੀਰਤਾ ਨਾਲ ਵਿਚਾਰ ਵੀ ਹੋਵੇਗਾ।