4.7 C
Toronto
Tuesday, November 18, 2025
spot_img
Homeਪੰਜਾਬਹੁਣ ਵਿਆਹ - ਸ਼ਗਨ ਦੇ ਸਮਾਗਮ ਵਿਚ 30 ਤੋਂ ਵੱਧ ਵਿਅਕਤੀ ਇਕੱਠੇ...

ਹੁਣ ਵਿਆਹ – ਸ਼ਗਨ ਦੇ ਸਮਾਗਮ ਵਿਚ 30 ਤੋਂ ਵੱਧ ਵਿਅਕਤੀ ਇਕੱਠੇ ਹੋਣ ‘ਤੇ ਭਰਨਾ ਪਵੇਗਾ 10 ਹਜ਼ਾਰ ਰੁਪਏ ਦਾ ਜੁਰਮਾਨਾ

Image Courtesy :jagbani(punjabkesar)

ਕੈਪਟਨ ਅਮਰਿੰਦਰ ਵੱਲੋਂ ਧਾਰਮਿਕ ਸੰਸਥਾਵਾਂ ਦੇ ਮੁਖੀਆਂ ਨੂੰ ਮਾਸਿਕ ਅਤੇ ਸਰੀਰਕ ਦੂਰੀ ਯਕੀਨੀ ਬਣਾਉਣ ਦੀ ਅਪੀਲ
ਪੰਜਾਬ ‘ਚ ਕਰੋਨਾ ਮਰੀਜ਼ਾਂ ਦੀ ਗਿਣਤੀ ਸਾਢੇ 12 ਹਜ਼ਾਰ ਤੱਕ ਅੱਪੜੀ
ਚੰਡੀਗੜ੍ਹ/ਬਿਊਰੋ ਨਿਊਜ਼
ਕਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਸਖਤੀ ਵਧਾਉਣੀ ਸ਼ੁਰੂ ਕਰ ਦਿੱਤੀ ਹੈ। ਜਿੱਥੇ ਧਾਰਮਿਕ ਸੰਸਥਾਵਾਂ ਨੂੰ ਇਤਿਹਾਤ ਵਰਤਣ ਲਈ ਅਪੀਲ ਕੀਤੀ ਗਈ ਹੈ, ਉਥੇ ਹੀ ਵਿਆਹ-ਸ਼ਗਨ ਆਦਿ ਵਰਗੇ ਕਿਸੇ ਵੀ ਸਮਾਗਮ ਵਿਚ 30 ਤੋਂ ਵੱਧ ਵਿਅਕਤੀ ਇਕੱਠੇ ਹੋਣ ‘ਤੇ 10 ਹਜ਼ਾਰ ਰੁਪਏ ਤੱਕ ਦਾ ਜੁਰਮਾਨਾ ਲਾਉਣਾ ਤੈਅ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ ਸਾਢੇ 12 ਹਜ਼ਾਰ ਤੱਕ ਪਹੁੰਚ ਗਈ ਹੈ ਅਤੇ 8 ਹਜ਼ਾਰ ਤੋਂ ਜ਼ਿਆਦਾ ਕਰੋਨਾ ਪੀੜਤ ਸਿਹਤਯਾਬ ਹੋਏ ਹਨ। ਪੰਜਾਬ ਵਿਚ ਕਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ 3800 ਦੇ ਕਰੀਬ ਹੈ ਅਤੇ 283 ਪੀੜਤਾਂ ਦੀ ਜਾਨ ਵੀ ਜਾ ਚੁੱਕੀ ਹੈ। ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਧਾਰਮਿਕ ਸੰਸਥਾਵਾਂ ਦੇ ਮੁਖੀਆਂ ਨੂੰ ਅਪੀਲ ਕੀਤੀ ਕਿ ਉਹ ਧਾਰਮਿਕ ਸਥਾਨਾਂ ਵਿਚ ਸਰੀਰਕ ਦੂਰੀ ਅਤੇ ਮਾਸਿਕ ਲਗਾਉਣ ਨੂੰ ਯਕੀਨੀ ਬਣਾਉਣ। ਇਸਦੇ ਨਾਲ ਹੀ ਉਨ੍ਹਾਂ ਇਹ ਅਪੀਲ ਕਰਦਿਆਂ ਕਿਹਾ ਕਿ ਇਸ ਸੰਬੰਧ ਵਿਚ ਬਾਕਾਇਦਾ ਜਨਤਕ ਤੌਰ ‘ਤੇ ਐਲਾਨ ਵੀ ਕੀਤਾ ਜਾਵੇ। ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਨੇ ਕਰੋਨਾ ਸਬੰਧੀ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਹੋਣ ਵਾਲੇ ਜੁਰਮਾਨਿਆਂ ਵਿਚ ਵਾਧਾ ਵੀ ਕੀਤਾ ਸੀ। ਕੈਪਟਨ ਵਲੋਂ ਦਿੱਤੇ ਨਵੇਂ ਨਿਰਦੇਸ਼ਾਂ ਮੁਤਾਬਕ ਘਰੇਲੂ ਇਕਾਂਤਵਾਸ ਤੇ ਸਰੀਰਕ ਦੂਰੀ ਦੀ ਉਲੰਘਣਾ ਕਰਨ ਵਾਲਿਆਂ ਨੂੰ 5 ਹਜ਼ਾਰ ਅਤੇ ਜ਼ਿਆਦਾ ਇਕੱਠ ਕਰਨ ਵਾਲਿਆਂ ਨੂੰ 10 ਹਜ਼ਾਰ ਰੁਪਏ ਜੁਰਮਾਨਾ ਕੀਤਾ ਜਾਵੇਗਾ। ਧਿਆਨ ਰਹੇ ਕਿ ਪੰਜਾਬੀ ਪਹਿਲਾਂ ਹੀ 67 ਦਿਨਾਂ ਵਿਚ ਕੋਵਿਡ ਨਿਯਮਾਂ ਦੀ ਉਲੰਘਣਾ ਕਰਕੇ 15 ਕਰੋੜ ਰੁਪਏ ਦਾ ਜੁਰਮਾਨਾ ਭਰ ਚੁੱਕੇ ਹਨ।

RELATED ARTICLES
POPULAR POSTS