25.8 C
Toronto
Saturday, July 18, 2026
spot_img
Homeਭਾਰਤਭਾਰਤ 'ਚ ਕਰੋਨਾ ਪੀੜਤਾਂ ਦਾ ਅੰਕੜਾ 15 ਲੱਖ ਵੱਲ ਨੂੰ ਵਧਿਆ

ਭਾਰਤ ‘ਚ ਕਰੋਨਾ ਪੀੜਤਾਂ ਦਾ ਅੰਕੜਾ 15 ਲੱਖ ਵੱਲ ਨੂੰ ਵਧਿਆ

Image Courtesy :jagbani(punjabkesar)

ਦੁਨੀਆ ਭਰ ਵਿਚ 1 ਕਰੋੜ ਤੋਂ ਜ਼ਿਆਦਾ ਕਰੋਨਾ ਪੀੜਤ ਹੋਏ ਸਿਹਤਯਾਬ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਵਿਚ ਕਰੋਨਾ ਪੀੜਤਾਂ ਦਾ ਅੰਕੜਾ 15 ਲੱਖ ਵੱਲ ਨੂੰ ਵਧਦਿਆਂ 14 ਲੱਖ 41 ਹਜ਼ਾਰ ਤੋਂ ਪਾਰ ਹੋ ਗਿਆ ਅਤੇ ਲੰਘੇ 24 ਘੰਟਿਆਂ ਵਿਚ ਵੀ 50 ਹਜ਼ਾਰ ਤੋਂ ਵੱਧ ਕਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਭਾਰਤ ਵਿਚ 9 ਲੱਖ 22 ਹਜ਼ਾਰ ਦੇ ਕਰੀਬ ਕਰੋਨਾ ਪੀੜਤ ਸਿਹਤਯਾਬ ਵੀ ਹੋਏ ਹਨ ਅਤੇ 33 ਹਜ਼ਾਰ ਦੇ ਕਰੀਬ ਕਰੋਨਾ ਪੀੜਤਾਂ ਦੀ ਮੌਤ ਵੀ ਹੋ ਚੁੱਕੀ ਹੈ। ਜ਼ਿਕਰਯੋਗ ਹੈ ਕਿ ਦਿੱਲੀ ਵਿਚ ਕਰੋਨਾ ਪੀੜਤਾਂ ਦੀ ਰਿਕਵਰੀ ਦਰ 88 ਫੀਸਦੀ ਤੱਕ ਅੱਪੜ ਗਈ ਹੈ। ਉਧਰ ਦੂਜੇ ਪਾਸੇ ਦੁਨੀਆ ਭਰ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 1 ਕਰੋੜ 64 ਲੱਖ ਤੋਂ ਪਾਰ ਹੋ ਚੁੱਕੀ ਹੈ ਅਤੇ ਖਾਸ ਗੱਲ ਇਹ ਹੈ ਕਿ 1 ਕਰੋੜ 70 ਹਜ਼ਾਰ ਤੋਂ ਜ਼ਿਆਦਾ ਕਰੋਨਾ ਮਰੀਜ਼ ਠੀਕ ਵੀ ਹੋ ਚੁੱਕੇ ਹਨ। ਸੰਸਾਰ ਭਰ ਵਿਚ ਕਰੋਨਾ ਕਰਕੇ 6 ਲੱਖ 53 ਹਜ਼ਾਰ ਤੋਂ ਜ਼ਿਆਦਾ ਵਿਅਕਤੀਆਂ ਦੀ ਮੌਤ ਵੀ ਹੋ ਚੁੱਕੀ ਹੈ। ਧਿਆਨ ਰਹੇ ਕਿ ਫਰਾਂਸ ਵਿਚ ਸਾਰੇ ਨਾਗਰਿਕਾਂ ਲਈ ਕਰੋਨਾ ਵਾਇਰਸ ਦਾ ਟੈਸਟ ਮੁਫਤ ਕਰ ਦਿੱਤਾ ਗਿਆ ਹੈ।

RELATED ARTICLES
POPULAR POSTS