ਸਰਕਾਰ ਨੂੰ 21 ਦਿਨ ਪਹਿਲਾਂ ਦੇਣਾ ਹੋਵੇਗਾ ਨੋਟਿਸ
ਜੋਧਪੁਰ/ਬਿਊਰੋ ਨਿਊਜ਼
ਰਾਜਸਥਾਨ ਦੇ ਸਿਆਸੀ ਡਰਾਮੇ ਦਾ ਅੱਜ 18ਵਾਂ ਦਿਨ ਹੈ ਅਤੇ ਰਾਜਪਾਲ ਕਲਰਾਜ ਮਿਸ਼ਰਾ ਵਿਧਾਨ ਸਭਾ ਦਾ ਸੈਸ਼ਨ ਬੁਲਾਉਣ ਲਈ ਰਾਜ਼ੀ ਹੋ ਗਏ ਹਨ। ਪਰ ਨਾਲ ਹੀ ਉਨ੍ਹਾਂ ਸ਼ਰਤ ਰੱਖ ਦਿੱਤੀ ਕਿ ਸਰਕਾਰ 21 ਦਿਨ ਦਾ ਨੋਟਿਸ ਦੇਵੇ ਤਾਂ ਹੀ ਸੈਸ਼ਨ ਬੁਲਾਇਆ ਜਾ ਸਕਦਾ ਹੈ। ਇਸ ਤੋਂ ਪਹਿਲਾਂ ਸਪੀਕਰ ਸੀ.ਪੀ. ਜੋਸ਼ੀ ਨੇ ਵਿਧਾਇਕਾਂ ਦੇ ਆਯੋਗਤਾ ਨੋਟਿਸ ਮਾਮਲੇ ਵਿਚ ਸੁਪਰੀਮ ਕੋਰਟ ਵਿਚ ਦਾਇਰ ਪਟੀਸ਼ਨ ਵਾਪਸ ਲੈ ਲਈ। ਵਕੀਲ ਕਪਿੱਲ ਸਿੱਬਲ ਨੇ ਦਲੀਲ ਦਿੱਤੀ ਕਿ ਇਸ ਮਾਮਲੇ ਵਿਚ ਹੁਣ ਸੁਣਵਾਈ ਦੀ ਜ਼ਰੂਰਤ ਨਹੀਂ ਹੈ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਰਾਜਪਾਲ ਨੇ ਵਿਧਾਨ ਸਭਾ ਦਾ ਸੈਸ਼ਨ ਬੁਲਾਉਣ ਦੀ ਫਾਈਲ ਦੂਜੀ ਵਾਰ ਵਾਪਸ ਤੋੜ ਦਿੱਤੀ ਸੀ। ਰਾਜਪਾਲ ਦਾ ਕਹਿਣਾ ਸੀ ਕਿ ਕਰੋਨਾ ਦੇ ਚੱਲਦਿਆਂ ਵਿਧਾਇਕਾਂ ਨੂੰ ਸਦਨ ਵਿਚ ਬੁਲਾਉਣਾ ਮੁਸ਼ਕਲ ਹੋਵੇਗਾ। ਧਿਆਨ ਰਹੇ ਕਿ ਰਾਜਸਥਾਨ ਵਿਚ ਕਾਂਗਰਸ ਦੀ ਸਰਕਾਰ ਹੈ ਅਤੇ ਭਾਜਪਾ ਇਸ ਨੂੰ ਡੇਗਣ ਦੀਆਂ ਕੋਸ਼ਿਸ਼ਾਂ ਵਿਚ ਹੈ।
Check Also
ਫਿਲਮ ਪੁਸ਼ਪਾ-2 ਦੇ ਅਦਾਕਾਰ ਅੱਲੂ ਅਰਜੁਨ ਗਿ੍ਰਫਤਾਰ
14 ਦਿਨ ਦੀ ਨਿਆਂਇਕ ਹਿਰਾਸਤ ’ਚ ਭੇਜਿਆ ਹੈਦਰਾਬਾਦ/ਬਿਊਰੋ : ਫਿਲਮ ਪੁਸ਼ਪਾ-2 ਦੇ ਪ੍ਰੀਮੀਅਰ ਦੌਰਾਨ ਮਹਿਲਾ …